ਸਰਹੱਦ ‘ਤੇ BSF ਨੇ ਚੌਕਸੀ ਵਧਾਈ, ਇਲਾਕੇ ਵਿੱਚ ਤਲਾਸ਼ੀ ਮੁਹਿੰਮ ਹੋਈ ਸ਼ੁਰੂ

 ਸਰਹੱਦ ‘ਤੇ BSF ਨੇ ਚੌਕਸੀ ਵਧਾਈ, ਇਲਾਕੇ ਵਿੱਚ ਤਲਾਸ਼ੀ ਮੁਹਿੰਮ ਹੋਈ ਸ਼ੁਰੂ

ਪਾਕਿਸਤਾਨ ਵਿੱਚ ਬੈਠੇ ਤਸਕਰ ਅਤੇ ਸ਼ਰਾਰਤੀ ਅਨਸਰ ਭਾਰਤੀ ਸਰਹੱਦ ਤੇ ਲਗਾਤਾਰ ਡਰੋਨ ਭੇਜ ਰਹੇ ਹਨ। ਪਾਕਿਸਾਨੀ ਤਸਕਰਾਂ ਵੱਲੋਂ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਕੀਤੀ ਗਈ ਇੱਕ ਹੋਰ ਕੋਸ਼ਿਸ਼ ਦਾ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਪਰਦਾਫਾਸ਼ ਕੀਤਾ। ਜਾਣਕਾਰੀ ਮੁਤਾਬਕ ਅਜਨਾਲਾ ਵਿੱਚ ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਬਿਓਪੀ ਪੁਰਾਣੇ ਸੁੰਦਰਗੜ੍ਹ ਵਿੱਚ ਡਰੋਨ ਦੀ ਹਰਕਤ ਦੇਖੀ ਗਈ। ਜਾਣਕਾਰੀ ਮਿਲੀ ਹੈ ਕਿ ਪੁਲਿਸ ਨੂੰ 1 ਕਿਲੋ ਹੈਰੋਇਨ ਵੀ ਬਰਾਮਦ ਹੋਈ ਹੈ।

ਦੁਪਹਿਰ ਸਮੇਂ ਬਟਾਲੀਅਨ 183 ਦੇ ਜਵਾਨ ਗਸ਼ਤ ਤੇ ਸਨ। ਇਸ ਦੌਰਾਨ ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣੀ। ਆਵਾਜ਼ ਸੁਣ ਕੇ ਜਵਾਨਾਂ ਨੇ ਗੋਲੀਬਾਰੀ ਕੀਤੀ ਅਤੇ ਡਰੋਨ ਨੂੰ ਵਾਪਸ ਪਾਕਿਸਤਾਨ ਵੱਲ ਭਜਾ ਦਿੱਤਾ। ਸੈਨਿਕਾਂ ਨੇ ਇਸ ਦੀ ਜਾਣਕਾਰੀ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ। ਬੀਐਸਐਫ ਦੇ ਜਵਾਨਾਂ ਨੇ ਘਟਨਾ ਤੋਂ ਬਾਅਦ ਸੁੰਦਰਗੜ੍ਹ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਬੀਐਸਐਫ ਅਤੇ ਪੁਲਿਸ ਮੁਲਾਜ਼ਮਾਂ ਦੀ ਟੁਕੜੀ ਨੇ ਇਲਾਕੇ ਦੀ ਤਲਾਸ਼ੀ ਲਈ, ਪਰ ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ। ਉਹਨਾਂ ਜਾਣਕਾਰੀ ਦਿੱਤੀ ਕਿ ਬਰਾਮਦਗੀ ਹੋਈ ਜਾਂ ਨਹੀਂ ਇਹ ਤਾਂ ਤਲਾਸ਼ੀ ਪੂਰੀ ਹੋਣ ਤੋਂ ਬਾਅਦ ਹੀ ਦੱਸਿਆ ਜਾਵੇਗਾ।

ਸਰਹੱਦ ‘ਤੇ ਡਰੋਨ ਦੀ ਆਵਾਜਾਈ ਵਧ ਗਈ ਹੈ। ਅੰਮ੍ਰਿਤਸਰ ਅਤੇ ਤਰਨਤਾਰਨ ਬਾਰਡਰ ‘ਤੇ ਕਰੀਬ 5 ਵਾਰ ਡਰੋਨ ਦੀ ਮੂਵਮੈਂਟ ਹੋ ਚੁੱਕੀ ਹੈ। ਪਿਛਲੇ ਹਫ਼ਤੇ ਵੀ ਬੀਐਸਐਫ ਜਵਾਨਾਂ ਨੇ ਅੰਮ੍ਰਿਤਸਰ ਸਰਹੱਦ ਨੇੜੇ ਪੁਲ ਮੌੜ ਤੋਂ 4 ਪੈਕਟ ਹੈਰੋਇਨ ਅਤੇ ਪਿਸਤੌਲ ਬਰਾਮਦ ਕੀਤੇ ਸਨ।

Leave a Reply

Your email address will not be published.