Uncategorized

ਸਵੇਰੇ-ਸ਼ਾਮ ਭੁੱਜੇ ਹੋਏ ਛੋਲੇ ਖਾਣ ਨਾਲ ਹੋਣਗੇ ਹੈਰਾਨੀਜਨਕ ਫਾਇਦੇ

ਕੰਮ ਦੀ ਆੜ ਵਿੱਚ ਲੋਕ ਘਰ ਤੋਂ ਬਾਹਰ ਰਹਿਣ ਲੱਗ ਪਏ ਹਨ। ਅਜਿਹੇ ਵਿੱਚ ਲੋਕ ਬਾਹਰੀ ਭੋਜਨ ਤੇ ਨਿਰਭਰ ਰਹਿੰਦੇ ਹਨ। ਇਸ ਨਾਲ ਉਹਨਾਂ ਦੀ ਸਿਹਤ ਪ੍ਰਭਾਵਿਤ ਹੁੰਦੀ ਹੈ ਜਿਸ ਕਾਰਨ ਉਹਨਾਂ ਨੂੰ ਥਕਾਵਟ, ਕਮਜ਼ੋਰੀ ਸਮੇਤ ਹੋਰ ਸਮੱਸਿਆਵਾਂ ਹੋ ਸਕਦੀਆਂ ਹਨ। ਇਹਨਾਂ ਪ੍ਰੇਸ਼ਾਨੀਆਂ ਤੋਂ ਬਚਣ ਲਈ ਭੁੰਨੇ ਹੋਏ ਛੋਲੇ ਇੱਕ ਬਿਹਤਰ ਵਿਕਲਪ ਹਨ।

Include Roasted Chana Bengal Gram Dal In Your Diet Plan today!- 24 Mantra  Organic

ਇਸ ਨੂੰ ਸਿਹਤ ਦਾ ਖਜ਼ਾਨਾ ਮੰਨਿਆ ਜਾਂਦਾ ਹੈ। ਇੱਕ ਮੁੱਠੀ ਭੁੰਨੇ ਹੋਏ ਛੋਲਿਆਂ ਨੂੰ ਨਿਯਮਿਤ ਰੂਪ ਨਾਲ ਖਾਣ ਨਾਲ, ਕਈ ਸਰੀਰਕ ਬਿਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ। ਇਹ ਆਦਮੀ ਦੀ ਸਰੀਰਕ ਸ਼ਕਤੀ ਨੂੰ ਵਧਾਉਣ ਵਿੱਚ ਸਹਾਇਤਾ ਕਰਦੇ ਹਨ। ਹੋਰ ਲੋਕ ਵੀ ਇਸ ਦਾ ਸੇਵਨ ਕਰ ਸਕਦੇ ਹਨ।

ਸਵੇਰੇ ਨਾਸ਼ਤੇ ਵਿੱਚ ਮੁੱਠੀ ਭਰ ਭੁੰਨੇ ਹੋਏ ਛੋਲੇ ਖਾਣ ਨਾਲ ਇੱਕ ਗਿਲਾਸ ਦੁੱਧ ਸ਼ਹਿਦ ਵਿੱਚ ਮਿਲਾ ਕੇ ਪੀਣ ਨਾਲ ਪੁਰਸ਼ਾਂ ਦੀ ਸਰੀਰਕ ਸਮਰੱਥਾ ਵਧਦੀ ਹੈ।

ਜੇ ਕਿਸੇ ਨੂੰ ਬਵਾਸੀਰ ਦੀ ਸਮੱਸਿਆ ਹੈ ਜਾਂ ਸਾਹ ਲੈਣ ਵਿੱਚ ਤਕਲੀਫ ਹੈ, ਤਾਂ ਰਾਤ ਨੂੰ ਭੁੰਨੇ ਹੋਏ ਛੋਲਿਆਂ ਨੂੰ ਚਬਾਓ ਤੇ ਗਰਮ ਦੁੱਧ ਪੀਓ। ਅਜਿਹਾ ਕਰਨ ਨਾਲ ਅੰਦਰੂਨੀ ਬਿਮਾਰੀਆਂ ਦੂਰ ਹੋ ਜਾਂਦੀਆਂ ਹਨ।

ਭੁੰਨੇ ਹੋਏ ਛੋਲਿਆਂ ਵਿਚ ਕਾਰਬੋਹਾਈਡ੍ਰੇਟ, ਪ੍ਰੋਟੀਨ, ਨਮੀ, ਚਿਕਨਾਈ, ਫਾਈਬਰ, ਕੈਲਸ਼ੀਅਮ, ਆਇਰਨ ਤੇ ਹੋਰ ਬਹੁਤ ਸਾਰੇ ਵਿਟਾਮਿਨ ਮੌਜੂਦ ਹੁੰਦੇ ਹਨ। ਇਸ ਲਈ, ਰੋਜ਼ਾਨਾ ਇੱਕ ਮੁੱਠੀ ਭੁੰਨੇ ਹੋਏ ਛੋਲਿਆਂ ਨੂੰ ਖਾਣ ਨਾਲ ਸਰੀਰ ਨੂੰ ਤਾਕਤ ਮਿਲਦੀ ਹੈ। ਇਸ ਨੂੰ ਰੋਜ਼ ਸਵੇਰੇ ਦੁੱਧ ਅਤੇ ਮੱਖਣ ਦੇ ਨਾਲ ਖਾਣ ’ਤੇ ਸਰੀਰ ਨੂੰ ਭਰਪੂਰ ਮਾਤਰਾ ਵਿੱਚ ਪ੍ਰੋਟੀਨ ਮਿਲਦਾ ਹੈ, ਜੋ ਮਾਸਪੇਸ਼ੀਆਂ ਨੂੰ ਹੋਰ ਸ਼ਕਤੀਸ਼ਾਲੀ ਬਣਾਉਂਦਾ ਹੈ।

ਇਸ ਵਿੱਚ ਫਾਈਬਰ ਹੁੰਦਾ ਹੈ। ਇਸ ਨੂੰ ਖਾਣ ਨਾਲ ਪੇਟ ਸਬੰਧੀ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਇਹ ਗੈਸ ਤੇ ਬਦਹਜ਼ਮੀ ਦੀ ਸਮੱਸਿਆ ਨੂੰ ਵੀ ਦੂਰ ਕਰਦੇ ਹਨ।

ਭੁੰਨੇ ਹੋਏ ਛੋਲਿਆਂ ਵਿੱਚ ਮੌਜੂਦ ਪੌਸ਼ਟਿਕ ਤੱਤ ਇਮਿਊਨਿਟੀ ਵਧਾਉਂਦੇ ਹਨ।

ਭੁੰਨੇ ਹੋਏ ਛੋਲਿਆਂ ਦਾ ਆਟਾ ਖਾਣ ਨਾਲ ਦਮਾ, ਬਲਗਮ ਤੇ ਖੰਘ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਇਹ ਸਾਡੇ ਇਮਿਊਨ ਸਿਸਟਮ ਭਾਵ ਰੋਗਾਂ ਨਾਲ ਲੜਨ ਦੀ ਪ੍ਰਣਾਲੀ ਨੂੰ ਵੀ ਸਿਹਤਮੰਦ ਰੱਖਦਾ ਹੈ।

ਛੋਲਿਆਂ ਵਿੱਚ ਕੈਲਸ਼ੀਅਮ ਵੀ ਕਾਫੀ ਹੁੰਦਾ ਹੈ ਇਸ ਲਈ ਨਿਯਮਤ ਰੂਪ ਵਿੱਚ ਖਾਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ।

Click to comment

Leave a Reply

Your email address will not be published.

Most Popular

To Top