ਸਹਿਕਾਰੀ ਬੈਂਕਾਂ ’ਚ 856 ਅਸਾਮੀਆਂ ਦੀ ਨਵੀਂ ਭਰਤੀ ਕਰਨ ਦਾ ਐਲਾਨ

ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੰਜਾਬ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਅਤੇ ਪੰਜਾਬ ਦੇ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਵਿੱਚ ਕੁੱਲ 214 ਤਰੱਕੀਆਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸਹਿਕਾਰੀ ਬੈਂਕਾਂ ਵਿੱਚ 856 ਅਸਾਮੀਆਂ ਦੀ ਨਵੀਂ ਭਰਤੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕਰਨ ਲਈ ਸਹਿਕਾਰੀ ਅਦਾਰਿਆਂ ਨੂੰ ਤਕੜਾ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸਹਿਕਾਰੀ ਬੈਂਕਾਂ ਨੂੰ ਕਰਮਸ਼ੀਅਲ ਬੈਂਕਾਂ ਦੇ ਮੁਕਾਬਲੇ ਦਾ ਬਣਾਉਣ ਦੇ ਟੀਚੇ ਨਾਲ ਇਹਨਾਂ ਬੈਂਕਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਪਦ-ਉੱਨਤੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਪਈਆਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ 214 ਤਰੱਕੀਆਂ ਕੀਤੀਆਂ ਗਈਆਂ ਹਨ।
ਇਹਨਾਂ ਵਿੱਚ 159 ਸਹਾਇਕ ਮੈਨੇਜਰਾਂ ਨੂੰ ਬਤੌਰ ਮੈਨੇਜਰ ਅਤੇ 55 ਮੈਨੇਜਰਾਂ ਨੂੰ ਸੀਨੀਅਰ ਮੈਨੇਜਰ ਪਦ-ਉੱਨਤ ਕੀਤਾ ਗਿਆ ਹੈ। ਰੰਧਾਵਾ ਨੇ ਕਿਹਾ ਕਿ ਸੂਬੇ ਵਿੱਚ ਸਹਿਕਾਰੀ ਬੈਂਕ ਦੀਆਂ 820 ਸ਼ਾਖਾਵਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਅਤੇ ਗਾਹਕਾਂ ਨੂੰ ਸਮੇਂ ਸਿਰ ਅਤੇ ਵਧੀਆ ਸੇਵਾਵਾਂ ਦੇਣ ਲਈ ਵੱਖ-ਵੱਖ ਕਾਡਰਾਂ ਵਿੱਚ ਕੁੱਲ 856 ਅਸਾਮੀਆਂ ਦੀ ਨਵੀਂ ਭਰਤੀ ਦੀ ਸ਼ੁਰੂ ਕੀਤੀ ਪ੍ਰਕਿਰਿਆ ਨੂੰ ਜਲ ਦੀ ਮੁਕੰਮਲ ਕੀਤਾ ਜਾਵੇਗਾ।
