ਸ਼ਰਾਬ ਪੀ ਕੇ ਗੱਡੀ ਚਲਾਉਣ ਨੂੰ ਲੈ ਕੇ ਮਾਨ ਸਰਕਾਰ ਹੋਈ ਸਖ਼ਤ, ਡੀਜੀਪੀ ਨੂੰ ਦਿੱਤੇ ਦਿਸ਼ਾ-ਨਿਰਦੇਸ਼

 ਸ਼ਰਾਬ ਪੀ ਕੇ ਗੱਡੀ ਚਲਾਉਣ ਨੂੰ ਲੈ ਕੇ ਮਾਨ ਸਰਕਾਰ ਹੋਈ ਸਖ਼ਤ, ਡੀਜੀਪੀ ਨੂੰ ਦਿੱਤੇ ਦਿਸ਼ਾ-ਨਿਰਦੇਸ਼

ਨਸ਼ੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਸਖ਼ਤਾਈ ਵਰਤ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸ਼ਰਾਬ ਪੀ ਕੇ ਗੱਡੀ ਚਲਾਉਣ ਨਾਲ ਹੋਣ ਵਾਲੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਇੱਕ ਨਵੀਂ ਮੁਹਿੰਮ ਸ਼ੁਰੂ ਕਰਨ ਦਾ ਹੁਕਮ ਦਿੱਤਾ ਗਿਆ ਹੈ, ਜਿਸ ਤਹਿਤ ਗ੍ਰਹਿ ਵਿਭਾਗ ਵੱਲੋਂ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਪੰਜਾਬ ਸਰਕਾਰ ਵੱਲੋਂ ਡਰੰਕ ਐਂਡ ਡਰਾਈਵ ਸਬੰਧੀ ਮੁਹਿੰਮ ਚਲਾਉਣ ਲਈ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹਨਾਂ ਦਿਨਾਂ ਦੌਰਾਨ ਵਿਆਹ ਦਾ ਸੀਜਨ ਚੱਲ ਰਿਹਾ ਹੈ, ਜਿਸ ਦੌਰਾਨ ਕਈ ਲੋਕ ਸ਼ਰਾਬ ਪੀ ਕੇ ਗੱਡੀ ਚਲਾਉਂਦੇ ਹਨ, ਜਿਸ ਕਾਰਨ ਦੁਰਘਟਨਾਵਾਂ ਵਿੱਚ ਵਾਧਾ ਹੁੰਦਾ ਹੈ।

ਇਹਨਾਂ ਨੂੰ ਰੋਕਣ ਲਈ ਮੈਰਿਜ ਪੈਲੇਸਾਂ ਦੇ ਬਾਹਰ ਗੱਡੀ ਚਲਾਉਣ ਵਾਲੇ ਵਿਅਕਤੀ ਦੇ ਸ਼ਰਾਬ ਨਾ ਪੀਣ ਦੀ ਚੈਕਿੰਗ ਕੀਤੀ ਜਾਣੀ ਚਾਹੀਦੀ ਹੈ, ਜਿਸ ਲਈ Breath analyzer ਲਾਏ ਜਾਣ। ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਲੋਕ ਸ਼ਰਾਬ ਪੀ ਕੇ ਗੱਡੀ ਚਲਾਉਣ ਤੋਂ ਗੁਰੇਜ਼ ਕਰਨ ਅਤੇ ਦੁਰਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ।

Leave a Reply

Your email address will not be published. Required fields are marked *