ਸ਼ਰਾਬ ਫੈਕਟਰੀ ਮਾਮਲੇ ’ਤੇ ਸਰਕਾਰ ਤੇ ਧਰਨਾਕਾਰੀਆਂ ਨੂੰ ਹਾਈ ਕੋਰਟ ਨੇ ਲਾਈ ਫਟਕਾਰ

 ਸ਼ਰਾਬ ਫੈਕਟਰੀ ਮਾਮਲੇ ’ਤੇ ਸਰਕਾਰ ਤੇ ਧਰਨਾਕਾਰੀਆਂ ਨੂੰ ਹਾਈ ਕੋਰਟ ਨੇ ਲਾਈ ਫਟਕਾਰ

ਜ਼ੀਰਾ ਦੀ ਮਾਲਬਰੋਜ਼ ਇੰਟਰਨੈਸ਼ਨਲ ਪ੍ਰਾ. ਲਿ. (ਸ਼ਰਾਬ ਫੈਕਟਰੀ) ਦੇ ਬਾਹਰ ਲੰਬੇ ਸਮੇਂ ਤੋਂ ਧਰਨੇ ’ਤੇ ਬੈਠੇ ਪਿੰਡ ਵਾਸੀਆਂ ਅਤੇ ਕਿਸਾਨਾਂ ਸਮੇਤ ਹਾਈ ਕੋਰਟ ਨੇ ਇਕ ਵਾਰ ਫਿਰ ਸਰਕਾਰ ਨੂੰ ਫਟਕਾਰ ਲਗਾਈ ਹੈ ਅਤੇ ਸਪੱਸ਼ਟ ਕਿਹਾ ਹੈ ਕਿ 3 ਦਿਨਾਂ ਦੇ ਅੰਦਰ-ਅੰਦਰ ਅਦਾਲਤ ਨੂੰ ਦੱਸਿਆ ਜਾਵੇ ਕਿ ਧਰਨਾ ਕਦੋਂ ਚੁੱਕਿਆ ਜਾਵੇਗਾ।

Image

ਅਦਾਲਤ ਨੇ ਕਿਹਾ ਕਿ ਜੇਕਰ ਪਿੰਡ ਵਾਸੀ ਕਹਿੰਦੇ ਹਨ ਕਿ ਮਾਮਲੇ ਦਾ ਹੱਲ ਹੋਵੇ ਤਾਂ ਉਨ੍ਹਾਂ ਨੂੰ ਧਰਨਾ ਚੁੱਕਣਾ ਹੀ ਪਵੇਗਾ ਪਰ ਇਸ ਦੇ ਜਵਾਬ ਵਿਚ ਧਰਨਾਕਾਰੀਆਂ ਵਲੋਂ ਪੇਸ਼ ਹੋਏ ਵਕੀਲਾਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀ ਮੰਗ ਨਹੀਂ ਮੰਨੀ ਜਾਂਦੀ, ਉਹ ਧਰਨਾ ਨਹੀਂ ਚੁੱਕਣਗੇ। ਵਕੀਲਾਂ ਦੇ ਇਸ ਬਿਆਨ ’ਤੇ ਅਦਾਲਤ ਨੇ ਉਨ੍ਹਾਂ ਨੂੰ ਵੀ ਫਟਕਾਰ ਲਾਉਂਦਿਆਂ ਕਿਹਾ ਕਿ ਅਦਾਲਤ ਵਿਚ ਰੌਲਾ ਪਾਉਣਾ ਬੰਦ ਕਰੋ, ਇਹ ਕੋਰਟ ਰੂਮ ਹੈ ਨਾ ਕਿ ਰਾਜਨੀਤੀ ਦਾ ਅਖਾੜਾ।

ਬਚਾਅ ਧਿਰ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਧਰਨਾ ਸ਼ਾਂਤਮਈ ਢੰਗ ਨਾਲ ਚੱਲ ਰਿਹਾ ਹੈ, ਜਿਸ ’ਤੇ ਅਦਾਲਤ ਨੇ ਕਿਹਾ ਕਿ ਧਰਨਾ ਸਥਾਨ ਸਾਰੀਆਂ ਸਿਆਸੀ ਪਾਰਟੀਆਂ ਦਾ ਕੇਂਦਰ ਬਣਿਆ ਹੋਇਆ ਹੈ ਅਤੇ ਤੁਸੀਂ ਇਸ ਨੂੰ ਸ਼ਾਂਤਮਈ ਕਹਿ ਰਹੇ ਹੋ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਦਾਲਤ ਨੇ ਸੁਰੱਖਿਆ ਅਤੇ ਫੈਕਟਰੀ ਦੇ ਨੁਕਸਾਨ ਦੀ ਭਰਪਾਈ ਲਈ ਸਰਕਾਰ ਨੂੰ 15 ਕਰੋੜ ਰੁਪਏ ਦੀ ਰਕਮ ਅਦਾਲਤ ਵਿਚ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਣ ਇਸ ਮਾਮਲੇ ’ਤੇ ਸ਼ੁੱਕਰਵਾਰ ਨੂੰ ਦੁਬਾਰਾ ਸੁਣਵਾਈ ਹੋਵੇਗੀ।

Leave a Reply

Your email address will not be published. Required fields are marked *