ਸ਼ਹੀਦੀ ਜੋੜ ਮੇਲ ਦਾ ਅੱਜ ਦੂਜਾ ਦਿਨ, ਭਾਰੀ ਗਿਣਤੀ ਚ ਸ੍ਰੀ ਫ਼ਤਹਿਗੜ੍ਹ ਸਾਹਿਬ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਸੰਗਤਾਂ

 ਸ਼ਹੀਦੀ ਜੋੜ ਮੇਲ ਦਾ ਅੱਜ ਦੂਜਾ ਦਿਨ, ਭਾਰੀ ਗਿਣਤੀ ਚ ਸ੍ਰੀ ਫ਼ਤਹਿਗੜ੍ਹ ਸਾਹਿਬ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਸੰਗਤਾਂ

ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਜੋੜ ਮੇਲ ਦਾ ਅੱਜ ਦੂਜਾ ਦਿਨ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਹੀਦੀ ਸਭਾ ਵਿੱਚ ਦੁਨੀਆ ਭਰ ਤੋਂ ਸੰਗਤਾਂ ਪਹੁੰਚ ਰਹੀਆਂ ਹਨ। ਦੱਸ ਦਈਏ ਕਿ ਸ਼ਹੀਦੀ ਸਭਾ ਦੀ ਸ਼ੁਰੂਆਤ ਸੋਮਵਾਰ ਨੂੰ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿੱਚ ਅਖੰਡ ਪਾਠ ਸਾਹਿਬ ਆਰੰਭ ਕਰਕੇ ਕੀਤੀ ਗਈ ਜਿਸ ਦੇ ਭੋਗ ਕੱਲ੍ਹ ਬੁੱਧਵਾਰ ਨੂੰ ਪਾਏ ਜਾਣਗੇ।

Image

ਜਾਣਕਾਰੀ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ ਆਖੰਡ ਪਾਠ ਸਾਹਿਬ ਦੀ ਆਰੰਭਤਾ ਦਾ ਸਮਾਂ ਸਵੇਰੇ 9 ਵਜੇ ਦੀ ਥਾਂ 7 ਵਜੇ ਕੀਤਾ ਗਿਆ ਜਿਸ ਕਾਰਨ 28 ਦਸੰਬਰ ਨੂੰ ਭੋਗ ਦਾ ਸਮਾਂ ਹੁਣ ਸਵੇਰੇ 6 ਵਜੇ ਹੋਵੇਗਾ। ਹਾਸਲ ਜਾਣਕਾਰੀ ਅਨੁਸਾਰ ਸਭਾ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਜ਼ੁਰਗਾਂ, ਮਹਿਲਾਵਾਂ, ਬੱਚਿਆਂ ਤੇ ਦਿਵਿਆਂਗਜਨਾਂ ਨੂੰ ਆਵਾਜਾਈ ਦੀ ਮੁਫ਼ਤ ਸਹੂਲਤ ਦੇਣ ਲਈ ਈ-ਰਿਕਸ਼ਾ ਸੇਵਾ ਚਾਲੂ ਕੀਤੀ ਗਈ ਹੈ।

ਸੋਮਵਾਰ ਨੂੰ ਹੋਏ ਸਮਾਗਮਾਂ ਤਹਿਤ ਭਾਸ਼ਾ ਵਿਭਾਗ ਵੱਲੋਂ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਵੀ ਸ਼ਮੂਲੀਅਤ ਕੀਤੀ। ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ 28 ਦਸੰਬਰ ਨੂੰ ਨਗਰ ਕੀਰਤਨ ਹੁੰਦਾ ਹੈ ਤੇ ਆਖੰਡ ਪਾਠ ਸਾਹਿਬ ਦੇ ਭੋਗ ਦਾ ਪਹਿਲਾ ਸਮਾਂ 10 ਵਜੇ ਹੁੰਦਾ ਸੀ, ਜਿਸ ਕਾਰਨ ਭੋਗ ਮੌਕੇ ਸ਼ਮੂਲੀਅਤ ਕਰਨ ਵਾਲਿਆਂ ਨੂੰ ਨਗਰ ਕੀਰਤਨ ਦੀ ਆਰੰਭਤਾ ਸਮਾਗਮਾਂ ਵਿੱਚ ਸ਼ਾਮਲ ਹੋਣ ਵੇਲੇ ਦਿੱਕਤ ਆਉਂਦੀ ਸੀ।

Leave a Reply

Your email address will not be published. Required fields are marked *