News

ਸ਼ਹੀਦੀ ਦਿਹਾੜੇ ਮੌਕੇ ਅੱਜ ਹੁਸੈਨੀਵਾਲਾ ‘ਚ ਰਾਜ ਪੱਧਰੀ ਸਮਾਗਮ, ਮੁੱਖ ਮੰਤਰੀ ਭਗਵੰਤ ਮਾਨ ਦੇਣਗੇ ਸ਼ਰਧਾਂਜਲੀ

ਅੱਜ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਹੈ। ਇਸ ਸਬੰਧੀ ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਥੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਨਗੇ। ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦੀ ਸ਼ਹੀਦੀ ਸਮਾਧ ਤੇ ਨਤਮਸਤਕ ਹੋਣਗੇ।

AAP's Bhagwant Mann tries to woo voters in high-stakes Dhuri battle |  Business Standard News

ਇਸ ਮੌਕੇ ਸਮਾਧ ਨੂੰ ਬਸੰਤੀ ਰੰਗ ਦੇ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ  ਵਿੱਚ ਛੁੱਟੀ ਦਾ ਵੀ ਐਲਾਨ ਕੀਤਾ ਸੀ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇ ਸ਼ੁਰੂਆਤ ‘ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਡਾ. ਬੀਆਰ ਅੰਬੇਦਕਰ ਦਾ ਬੁੱਤ ਵਿਧਾਨ ਸਭਾ ਵਿੱਚ ਲਗਾਉਣ ਲਈ ਮਤਾ ਵੀ ਪੇਸ਼ ਕੀਤਾ।

Click to comment

Leave a Reply

Your email address will not be published.

Most Popular

To Top