Uncategorized

ਸ਼ਹੀਦ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਦੇ ਸਸਕਾਰ ਮੌਕੇ ਹੋਇਆ ਹੰਗਾਮਾ

ਬੀਤੇ ਦਿਨੀਂ ਦੇਸ਼ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਸ਼ਹੀਦ ਰਾਜਵਿੰਦਰ ਸਿੰਘ ਦੇ ਪਰਿਵਾਰ ਵਾਲਿਆਂ ਨੇ ਸ਼ਹੀਦ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਦਾ ਸ਼ਮਸ਼ਾਨ ਘਾਟ ‘ਚ ਸਸਕਾਰ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ। ਦਰਅਸਲ ਸ਼ਹੀਦ ਨਾਇਬ ਸੂਬੇਦਾਰ ਦੇ ਪਰਿਵਾਰ ਨੇ ਪ੍ਰਸਾਸ਼ਨ ਤੋਂ ਮੰਗ ਕੀਤੀ ਸੀ ਕਿ ਉਨ੍ਹਾਂ ਦੇ ਪੁੱਤਰ ਲਈ ਸਰਕਾਰ ਵੱਖਰੀ ਜਗ੍ਹਾ ਦਾ ਪ੍ਰਬੰਧ ਕਰੇ ਪਰ ਪ੍ਰਸਾਸ਼ਨ ਵੱਲੋਂ ਮੰਗ ਨਾ ਮੰਨੇ ਜਾਣ ਤੇ ਪਰਿਵਾਰਕ ਮੈਂਬਰਾਂ ਵੱਲੋਂ ਸ਼ਹੀਦ ਦੀ ਮ੍ਰਿਤਕ ਦੇਹ ਲੈ ਕੇ ਆਈ ਗੱਡੀ ਰੋਕ ਲਈ ਤੇ ਸੜਕ ‘ਤੇ ਧਰਨਾ ਲਗਾ ਦਿੱਤਾ ਗਿਆ।

ਉੱਧਰ ਸ਼ਹੀਦ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਕਿ ਉਨ੍ਹਾਂ ਨੂੰ ਕੈਪਟਨ ਤੇ ਬਿਲਕੁੱਲ ਵੀ ਭਰੋਸਾ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕੈਪਟਨ ਉਨ੍ਹਾਂ ਨੂੰ 50 ਰੁਪਏ ਨਹੀਂ ਦੇ ਸਕਦਾ ਤਾਂ ਉੁਨ੍ਹਾਂ ਨੂੰ 50 ਲੱਖ ਰੁਪਏ ਕਿੱਥੋਂ ਦੇਵੇਗਾ। ਉਨ੍ਹਾਂ ਦਾ ਪੁੱਤ ਸ਼ਹੀਦ ਹੋਇਆ ਹੈ ਪਰ ਕਿਸੇ ਪ੍ਰਸਾਸ਼ਨਿਕ ਅਧਿਕਾਰੀ , ਪਿੰਡ ਦੇ ਸਰਪੰਚ ਵੱਲੋਂ ਉਨ੍ਹਾਂ ਦੀ ਸਾਰ ਨਹੀਂ ਲਈ ਗਈ।

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਗ੍ਰਾਮ ਪੰਚਾਇਤ ਗੋਇੰਦਵਾਲ ਸਾਹਿਬ ਵੱਲੋਂ ਕਿਰਾਏ ‘ਤੇ ਦੇਣ ਲਈ ਸੜਕ ਤੇ ਦੁਕਾਨਾਂ ਦੀ ਉਸਾਰੀ ਦੀ ਗੱਲ ਜ਼ਰੂਰ ਕੀਤੀ ਜਾ ਰਹੀ ਹੈ ਪਰ ਦੇਸ਼ ਦੇ ਸ਼ਹੀਦ ਲਈ 2 ਮਰਲੇ ਜਗ੍ਹਾ ਦੇਣ ਤੋਂ ਕੰਨੀ ਕਤਰਾ ਰਹੀ ਹੈ। ਇਸੇ ਨਾਲ ਹੀ ਸਥਾਨਕ ਲੋਕਾਂ ਨੇ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਤੇ ਲਾਹਣਤਾਂ ਪਾਉਂਦਿਆ ਕਿਹਾ ਕਿ ਪੰਜਾਬ ਸਰਕਾਰ ਕੋਲ ਇੱਕ ਸ਼ਹੀਦ ਦੇ ਸੰਸਕਾਰ ਲਈ 2 ਮਰਲੇ ਜ਼ਮੀਨ ਨਹੀਂ ਹੈ।

ਉੱਧਰ ਇਸ ਦੀ ਸੂਹ ਮਿਲਣ ਤੋਂ ਬਾਅਦ ਵਿਧਾਇਕ ਸਿੱਕੀ ਅਤੇ ਸੰਸਦ ਮੈਂਬਰ ਡਿੰਪਾ ਦੇ ਦਖਲ ਤੋਂ ਬਾਅਦ ਗੋਇੰਦਵਾਲ ਸਾਹਿਬ ਦੇ ਸਰਕਾਰੀ ਹਸਪਾਲ ‘ਚ ਸਰਕਾਰੀ ਸਨਮਾਨਾਂ ਨਾਲ ਸ਼ਹੀਦ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਦਾ ਅੰਮਿਤ ਸਸਕਾਰ ਕੀਤਾ ਗਿਆ ਤੇ ਨਾਲ ਹੀ ਵਿਧਾਇਕ ਡਿੰਪਾ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ 50 ਲੱਖ ਦਾ ਚੈੱਕ ਭੋਗ ਤੇ ਦਿੱਤਾ ਜਾਵੇਗਾ ਤੇ ਸ਼ਹੀਦ ਦੇ ਪੁੱਤ ਨੂੰ ਨੌਕਰੀ ਛੇਤੀ ਤੋਂ ਛੇਤੀ ਦੇਣ ਦਾ ਵਿਸ਼ਵਾਸ ਦਿੱਤਾ ਹੈ।

Also Read: ਅਕਾਲੀ ਵਰਕਰਾਂ ਨੇ ਡੀਸੀ ਦਫ਼ਤਰ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ, ‘ਸੂਬਾ ਸਰਕਾਰ ਨੇ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਕੀਤਾ ਤਬਾਹ’

ਇਸ ਦੇ ਨਾਲ ਹੀ ਸ਼ਹੀਦ ਦੀ ਪਤਨੀ ਦਾ ਕਹਿਣਾ ਹੈ ਉਨ੍ਹਾਂ ਨੂੰ ਆਪਣੇ ਪਤੀ ਤੇ ਮਾਣ ਹੈ ਤੇ ਉਹ ਆਪਣੇ ਪੁੱਤ ਨੂੰ ਸਿਵਲ ‘ਚ ਜ਼ਰੂਰ ਭੇਜਣਗੇ। ਦੱਸ ਦਈਏ ਕਿ ਸ਼ਹੀਦੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ 50 ਲੱਖ ਰੁਪਏ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਜਿਹੜਾ ਸਵਾਲ ਖੜ੍ਹਾ ਹੋ ਰਿਹਾ ਹੈ ਉਹ ਇਹ ਹੈ ਕਿ ਪੈਸਿਆਂ ਤੇ ਨੌਕਰੀ ਤੋਂ ਜ਼ਿਆਦਾ ਕੀ ਸ਼ਹੀਦਾਂ ਦੀਆਂ ਲਾਸ਼ਾਂ ਦਾ ਸਨਮਾਨ ਜ਼ਿਆਦਾ ਜ਼ਰੂਰੀ ਨਹੀਂ? ਕੀ ਹੁਣ ਦੇਸ਼ ਦੇ ਸ਼ਹੀਦਾਂ ਦੇ ਅੰਤਿਮ ਸਸਕਾਰਾਂ ਤੇ ਵੀ ਸਿਆਸਤਾਂ ਹੋਣਗੀਆਂ? ਇਹ ਹੁਣ ਤੱਕ ਦੀ ਸੱਭ ਤੋਂ ਵੱਡੀ ਤਰਾਸਦੀ ਕਹੀ ਜਾਵੇ ਤਾਂ ਸ਼ਇਦ ਕੋਈ ਅਤਕਥਨੀ ਨਹੀਂ ਹੋਵੇਗੀ।

Click to comment

Leave a Reply

Your email address will not be published. Required fields are marked *

Most Popular

To Top