News

ਸ਼ਹੀਦ ਫੌਜੀਆਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ ਦੀ ਰਾਸ਼ੀ 50 ਲੱਖ ਤੋਂ ਵਧਾ ਕੇ ਕੀਤੀ 1 ਕਰੋੜ

ਸਾਬਕਾ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰ ਮੈਂਬਰਾਂ ਨੂੰ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀਆਂ ਸਾਰੀਆਂ ਖਾਲੀ ਅਸਾਮੀਆਂ ਜਲਦ ਭਰੀਆਂ ਜਾਣਗੀਆਂ। ਇਹ ਗੱਲ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੇ ਕਹੀ।

ਮੰਤਰੀ ਨੇ ਦੱਸਿਆ ਕਿ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ ਦੀ ਰਕਮ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਾਬਕਾ ਸੈਨਿਕਾਂ ਦੇ ਸਾਰੇ ਮਸਲੇ ਪਹਿਲ ਦੇ ਆਧਾਰ ‘ਤੇ ਹੱਲ ਕੀਤੇ ਜਾਣ ਅਤੇ ਸਕੀਮਾਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।

ਸ਼ਹੀਦ ਦੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾ ਰਹੀ ਹੈ। ਰੱਖਿਆ ਸੇਵਾਵਾਂ ਭਲਾਈ ਪੰਜਾਬ ਦੇ ਡਾਇਰੈਕਟਰ ਬ੍ਰਿਗੇਡੀਅਰ ਸਤਿੰਦਰ ਸਿੰਘ ਨੇ ਮੰਤਰੀ ਨੂੰ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਮਤੰਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਅਤੇ ਸਾਬਕਾ ਫੌਜੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਸਟਾਫ਼ ਦੀਆਂ ਸਮੱਸਿਆਵਾਂ ਨੂੰ ਹਮਦਰਦੀ ਨਾਲ ਸੁਣਦਿਆਂ ਉਹਨਾਂ ਨੇ ਵਿਭਾਗ ਦੀ ਬਿਹਤਰੀ ਲਈ ਸਰਕਾਰੀ ਪੱਖ ਤੋਂ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਅਧਿਕਾਰੀਆਂ/ਕਰਮਚਾਰੀਆਂ ਦੀ ਘਾਟ ਨੂੰ ਪੂਰਾ ਕਰਨ ਲਈ ਵਿਭਾਗ ਵਿੱਚ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ।

Click to comment

Leave a Reply

Your email address will not be published.

Most Popular

To Top