ਸ਼ਹੀਦ ਸੂਬੇਦਾਰ ਹਰਦੀਪ ਸਿੰਘ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਕੈਬਨਿਟ ਮੰਤਰੀ ਜਿੰਪਾ
By
Posted on

ਮੁੱਖ ਮੰਤਰੀ ਭਗਵੰਤ ਮਾਨ ਨੇ ਅਰੁਣਾਚਲ ਪ੍ਰਦੇਸ਼ ‘ਚ ਪੈਟਰੋਲਿੰਗ ਦੌਰਾਨ ਸ਼ਹੀਦ ਹੋਏ ਫ਼ੌਜ ‘ਚ ਸੂਬੇਦਾਰ ਹਰਦੀਪ ਸਿੰਘ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ।
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਨੂੰ ਮਿਲ ਕੇ ਉਹਨਾਂ ਦਾ ਦੁੱਖ ਵੰਡਾਇਆ ਅਤੇ ਸ਼ਹੀਦ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।
ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਦੀ ਸਹਾਇਤਾ ਰਾਸ਼ੀ ਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ।
ਦੱਸਣਯੋਗ ਹੈ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਦੀਵਾਲਾ ਦੇ ਨਾਲ ਪੈਂਦੇ ਪਿੰਡ ਬਰਾਂਡਾ ਦੇ ਫ਼ੌਜੀ ਜਵਾਨ ਸੂਬੇਦਾਰ ਹਰਦੀਪ ਸਿੰਘ (47) ਪੁੱਤਰ ਸਵ. ਸੋਹਣ ਸਿੰਘ ਦੀ ਅਰੁਣਾਚਲ ਪ੍ਰਦੇਸ਼ ਵਿਖੇ ਡਿਊਟੀ ਦੌਰਾਨ ਮੌਤ ਹੋ ਗਈ।
