News

ਸ਼ੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਭਾਜਪਾ ’ਚ ਹੋਏ ਸ਼ਾਮਲ

ਪੰਜਾਬ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਣ ਤੋਂ ਪਹਿਲਾਂ ਹੀ ਪਾਰਟੀਆਂ ਵਿੱਚ ਬਦਲਾਅ ਜਾਰੀ ਹਨ। ਬਹੁਤ ਸਾਰੇ ਸੀਨੀਅਰ ਨੇਤਾ ਵੀ ਪਾਰਟੀਆਂ ਬਦਲ ਰਹੇ ਹਨ। ਭਾਰਤੀ ਜਨਤਾ ਪਾਰਟੀ ਅਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਸਾਨ ਹਿਤੈਸ਼ੀ ਅਤੇ ਲੋਕ-ਪੱਖੀ ਨੀਤੀਆਂ ਦੇ ਵੱਧ ਰਹੇ ਜਨਤਕ ਆਧਾਰ ਨੂੰ ਵੇਖਦਿਆਂ ਕਈ ਰਾਜਨੀਤਿਕ ਅਤੇ ਸਮਾਜਿਕ ਨੇਤਾ ਅਲਵਿਦਾ ਕਹਿ ਕਿ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।

India should give clear message to Pakistan: Sukhbir Singh Badal - The  Economic Times

ਰਾਜ ਭਾਜਪਾ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਆਯੋਜਿਤ ਪ੍ਰੋਗਰਾਮ ਦੌਰਾਨ ਇਨ੍ਹਾਂ ਸਾਰੇ ਨੇਤਾਵਾਂ ਨੂੰ ਭਾਜਪਾ ਦੀ ਮੈਂਬਰਸ਼ਿਪ ਦਿੱਤੀ ਗਈ। ਅਸ਼ਵਨੀ ਸ਼ਰਮਾ ਨੇ ਸਾਰਿਆਂ ਦਾ ਸਿਰੋਪਾਓ ਦੇ ਕੇ ਅਤੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋ ਕੇ ਸਵਾਗਤ ਕੀਤਾ। ਇਸ ਮੌਕੇ ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ, ਦਿਆਲ ਸਿੰਘ ਸੋਢੀ ਵੀ ਮੌਜੂਦ ਸਨ।

ਭਾਜਪਾ ਪਰਿਵਾਰ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਕਿਸਾਨ ਮੋਰਚਾ ਦੇ ਮੈਂਬਰ ਅਤੇ ਪ੍ਰਗਤੀਸ਼ੀਲ ਕਿਸਾਨ ਰਾਸ਼ਟਰੀ ਅਵਾਰਡੀ ਗੁਰਚਰਨ ਸਿੰਘ ਮਾਨ (ਬਠਿੰਡਾ), ਸ਼੍ਰੋਮਣੀ ਅਕਾਲੀ ਦਲ ਫਰੀਦਕੋਟ ਦੇ ਮੀਤ ਪ੍ਰਧਾਨ ਅਤੇ ਫਰੀਦਕੋਟ ਖਪਤਕਾਰ ਗ੍ਰੈਵੀਨਸ ਸੈੱਲ ਫੂਡ ਸਪਲਾਈ ਫਰੀਦਕੋਟ ਦੇ ਸਾਬਕਾ ਮੈਂਬਰ ਫੂਡ ਬੂਟਾ ਸਿੰਘ, ਫਰੀਦਕੋਟ ਤੋਂ ਸਾਬਕਾ ਖੇਤਰੀ ਚੇਅਰਮੈਨ ਲਾਇਨਜ਼ ਕਲੱਬ ਅਤੇ ਸਮਾਜ ਸੇਵਕ ਐਡਵੋਕੇਟ ਰਣਜੀਤ ਸਿੰਘ ਅਤੇ ਸਮਾਜ ਸੇਵਕ ਡਾ: ਅਨਿਲ ਕਟਾਰੀਆ ਸ਼ਾਮਿਲ ਹੋਏ।

ਉੱਥੇ ਹੀ ਅਸ਼ਵਨੀ ਸ਼ਰਮਾ ਅਤੇ ਜੀਵਨ ਗੁਪਤਾ ਨੇ ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਸਾਰੇ ਲੋਕ ਭਾਜਪਾ ਦੀ ਕਿਸਾਨ ਪੱਖੀ ਅਤੇ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ। ਉਹਨਾਂ ਨੂੰ ਪਾਰਟੀ ਵਿੱਚ ਬਣਨ ਵਾਲਾ ਪੂਰਾ ਸਤਿਕਾਰ ਦਿੱਤਾ ਜਾਵੇਗਾ।  

Click to comment

Leave a Reply

Your email address will not be published.

Most Popular

To Top