ਸ਼੍ਰੀ ਹਰਿਮੰਦਰ ਸਾਹਿਬ ਆਉਣ ਵਾਲੀਆਂ ਸੰਗਤਾਂ ਲਈ ਮਾਸਕ ਪਾਉਣਾ ਲਾਜ਼ਮੀ: ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ
By
Posted on

ਅੰਮ੍ਰਿਤਸਰ: ਰੋਜ਼ਾਨਾ ਵੱਡੀ ਤਾਦਾਦ ਵਿੱਚ ਸੰਗਤਾਂ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਉਂਦੀਆਂ ਹਨ ਪਰ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਬਿਨਾਂ ਮਾਸਕ ਤੋਂ ਦਰਬਾਰ ਸਾਹਿਬ ਵਿੱਚ ਆ ਰਹੀਆਂ ਹਨ। ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਇਸ ਸਬੰਧੀ ਪੁਸ਼ਟੀ ਕੀਤੀ ਹੈ ਕਿ ਰੋਜ਼ਾਨਾ ਕੋਰੋਨਾ ਦੇ ਵਧਦੇ ਸੰਕਟ ਨੂੰ ਰੋਕਣ ਲਈ ਸੰਗਤਾਂ ਮਾਸਕ ਪਾ ਕੇ ਹੀ ਸ਼੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ।
ਉਹਨਾਂ ਅੱਗੇ ਕਿਹਾ ਕਿ ਹਰਿਮੰਦਰ ਸਾਹਿਬ ਦੇ ਸਾਰੇ ਰਸਤਿਆਂ ਵਿੱਚ ਸੰਗਤ ਦੀ ਜਾਣਕਾਰੀ ਲਈ ਬੋਰਡ ਵੀ ਲਾਏ ਗਏ ਹਨ ਅਤੇ ਸੈਨੇਟਾਈਜ਼ਰ ਕਰਨ ਦਾ ਵੀ ਪੂਰਾ ਪ੍ਰਬੰਧ ਕੀਤਾ ਗਿਆ ਹੈ ਪਰ ਅਫ਼ਸੋਸ ਦੀ ਗੱਲ ਇਹ ਹੈ ਕਿ ਸੰਗਤਾਂ ਵੱਲੋਂ ਇਹਨਾਂ ਅਪੀਲਾਂ ਵੱਲ ਧਿਆਨ ਨਹੀਂ ਦਿੱਤਾ ਜਾਂਦਾ। ਇਸ ਦੇ ਨਾਲ ਹੀ ਉਹਨਾਂ ਨੇ ਸਮਾਜਿਕ ਦੂਰੀ ਦਾ ਧਿਆਨ ਰੱਖਣ ਦੀ ਵੀ ਅਪੀਲ ਕੀਤੀ ਹੈ।
