News

ਸ਼੍ਰੋਮਣੀ ਅਕਾਲੀ ਦਲ ਕੇਂਦਰ ਸਰਕਾਰ ਨਾਲ ਸਿੱਧੀ ਟੱਕਰ ਲੈਣ ਦੀ ਤਿਆਰੀ ’ਚ

ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਪੂਰਾ ਦੇਸ਼ ਲੜਾਈ ਲੜ ਰਿਹਾ ਹੈ। ਇਸ ਦੇ ਚਲਦੇ ਸ਼੍ਰੋਮਣੀ ਅਕਾਲੀ ਦਲ ਨੂੰ ਭਾਜਪਾ ਨਾਲ ਨਾਤਾ ਵੀ ਤੋੜਨਾ ਪਿਆ ਹੈ। ਹੁਣ ਅਕਾਲੀ ਦਲ ਸਿੱਧੇ ਤੌਰ ਤੇ ਕੇਂਦਰ ਨਾਲ ਟੱਕਰ ਲੈਣ ਦੀ ਤਿਆਰੀ ਵਿੱਚ ਹੈ।

ਦਰਅਸਲ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜਨਵਰੀ ਦੇ ਪਹਿਲੇ ਹਫ਼ਤੇ ਦਿੱਲੀ ਵਿੱਚ ਦੇਸ਼ ਦੀਆਂ ਖੇਤਰੀ ਤੇ ਸਹਿਯੋਗੀ ਪਾਰਟੀਆਂ ਨਾਲ ਬੈਠਕ ਕਰਨ ਦੇ ਰੌਂਅ ਵਿੱਚ ਹਨ। ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੀ ਸੂਬਿਆਂ ਵਿੱਚ ਦਖ਼ਲਅੰਦਾਜ਼ੀ ਬੰਦ ਕਰਨੀ ਪਵੇਗੀ ਤੇ ਇਸੇ ਮੰਤਵ ਨਾਲ ਹੀ ਉਹ ਨਵੀਂ ਯੋਜਨਾ ਉਲੀਕ ਰਹੇ ਹਨ।

ਚੰਦੂਮਾਜਰਾ ਨੇ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਪੰਜਾਬ ਦੇ ਪੇਂਡੂ ਵਿਕਾਸ ਫੰਡ ਦੇ ਕਰੀਬ 12 ਕਰੋੜ ਰੁਪਏ ਹਾਲੇ ਤਕ ਰੋਕ ਰੱਖੇ ਹਨ ਤੇ ਪੰਜਾਬ ਦੇ ਦੋ ਮੰਤਰੀਆਂ ਦੀਆਂ ਮਿੰਨਤਾਂ ਦੇ ਬਾਵਜੂਦ ਰਕਮ ਜਾਰੀ ਨਹੀਂ ਕੀਤੀ ਜਾ ਰਹੀ।

ਅਨੇਕਾਂ ਮਾਮਲੇ ਹਨ ਜਿਹਨਾਂ ਵਿੱਚ ਕੇਂਦਰ ਦੀ ਸੂਬਿਆਂ ਵਿੱਚ ਦਖ਼ਲਅੰਦਾਜ਼ੀ ਕਾਰਨ ਨੁਕਸਾਨ ਹੋ ਰਿਹਾ ਹੈ। ਦਸ ਦਈਏ ਕਿ ਪਹਿਲਾਂ ਹਰਸਿਮਰਤ ਕੌਰ ਨੇ ਕੇਂਦਰੀ ਮੰਤਰੀ ਅਹੁਦੇ ਤੋਂ ਅਸਤੀਫ਼ਾ ਦਿੱਤਾ ਤੇ ਫਿਰ ਅਕਾਲੀ ਦਲ ਨੇ ਭਾਜਪਾ ਨਾਲ ਗੱਠਜੋੜ ਤੋੜ ਲਿਆ। ਹੋਰ ਤੇ ਹੋਰ ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣ ਅਵਾਰਡ ਵੀ ਸਰਕਾਰ ਨੂੰ ਵਾਪਸ ਕਰ ਦਿੱਤਾ ਸੀ।

Click to comment

Leave a Reply

Your email address will not be published. Required fields are marked *

Most Popular

To Top