ਖੇਤੀ ਆਰਡੀਨੈਂਸ ਰੱਦ ਕਰਵਾਉਣ ਲਈ ਪੰਜਾਬ ਧਰਨੇ ਪ੍ਰਦਰਸ਼ਨ ਕਰ ਰਿਹਾ ਹੈ। ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਇਕ ਦਿਨ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਦੁਖੀ ਹਨ ਕਿ ਉਨ੍ਹਾਂ ਦੀ ਨਹੀਂ ਸੁਣੀ ਗਈ।
ਮੂਲ ਤਸਵੀਰ ਸੰਭਾਲੀ ਨਹੀਂ ਗਈ
ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਤੋਂ ਮੁਆਫੀ ਮੰਗਦੇ ਹਨ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੀ ਗੱਲ ਨਹੀਂ ਰੱਖ ਸਕੇ, ਇਸ ਲਈ ਉਹ ਮੁਆਫੀ ਮੰਗਦੇ ਹਨ। ਹਰਸਿਮਰਤ ਕੌਰ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਸਰਕਾਰ ਇਨ੍ਹਾਂ ਬਿੱਲਾਂ ਨੂੰ ਅੱਗੇ ਵਧਾਉਣ ਤੋਂ ਪਹਿਲਾਂ ਕਿਸਾਨਾਂ ਦੀਆਂ ਸਾਰੀਆਂ ਪਰੇਸ਼ਾਨੀਆਂ ਨੂੰ ਦੂਰ ਕਰੇ।
ਇਹ ਵੀ ਪੜ੍ਹੋ: ਭਾਰਤੀ ਕਿਸਾਨ ਯੂਨੀਅਨ ਨੇ ਕਰਤਾ ਐਲਨ 20 ਸਤੰਬਰ ਨੂੰ ਰੋਡ ਜਾਮ, 25 ਸਤੰਬਰ ਨੂੰ ਦੇਸ਼ ਬੰਦ
ਹਰਸਿਮਰਤ ਨੇ ਪੀਟੀਆਈ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਕਿਹਾ, “ਮੈਂ ਸਰਕਾਰ ਨੂੰ ਲਗਾਤਾਰ ਬੇਨਤੀ ਕਰਦੀ ਰਹੀ ਕਿ ਉਹ ਕਿਸਾਨਾਂ ਦੀਆਂ ਸਾਰੀਆਂ ਚਿੰਤਾਵਾਂ ਅਤੇ ਡਰਾਂ ਨੂੰ ਦੂਰ ਕੀਤੇ ਬਗੈਰ ਖੇਤੀਬਾੜੀ ਬਿੱਲਾਂ ਨੂੰ ਅੱਗੇ ਨਾ ਵਧਾਉਣ। ਇਨ੍ਹਾਂ ਬਿੱਲਾਂ ਨੂੰ ਸੰਸਦ ਦੀ ਚੋਣ ਕਮੇਟੀ ਕੋਲ ਭੇਜਿਆ ਜਾਣਾ ਚਾਹੀਦਾ ਹੈ ਅਤੇ ਸਰਕਾਰ ਨੂੰ ਸਾਰੀਆਂ ਸਬੰਧਤ ਧਿਰਾਂ, ਖ਼ਾਸਕਰ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ।”
