ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਹੋਇਆ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਮੌਤ ਹੋ ਗਈ ਹੈ। ਬ੍ਰਹਮਪੁਰਾ ਦੀ ਮੌਤ ਨਾਲ ਪਾਰਟੀ ਨੂੰ ਵੱਡਾ ਘਾਟਾ ਪਿਆ ਹੈ। ਉਹ ਪਾਰਟੀ ਦੇ ਟਕਸਾਲੀ ਲੀਡਰ ਸਨ।
ਰਣਜੀਤ ਸਿੰਘ ਬ੍ਰਹਮਪੁਰਾ ਦਾ ਕੱਲ੍ਹ ਦੁਪਹਿਰ 2 ਵਜੇ ਅੰਤਿਮ ਸਸਕਾਰ ਜੱਦੀ ਪਿੰਡ ਬ੍ਰਹਮਪੁਰਾ ਵਿਖੇ ਕੀਤਾ ਜਾਵੇਗਾ। ਰਣਜੀਤ ਸਿੰਘ ਬ੍ਰਹਮਪੁਰਾ ਦਾ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦਿਹਾਂਤ ਹੋ ਗਿਆ, ਦੱਸ ਦਈਏ ਕਿ ਰਣਜੀਤ ਸਿੰਘ ਬ੍ਰਹਮਪੁਰਾ ਅਕਾਲੀ ਦਲ ਵਿੱਚ ਵੱਖ ਵੱਖ ਅਹੁਦਿਆਂ ਤੇ ਰਹੇ। ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਦੀ ਟਿਕਟ ਤੇ ਜਿੱਤ ਵੀ ਪ੍ਰਾਪਤ ਕੀਤੀ ਸੀ, ਇਸ ਤੋ ਇਲਾਵਾ ਬ੍ਰਹਮਪੁਰਾ 4 ਵਾਰ ਜਿੱਤ ਕੇ ਪੰਜਾਬ ਵਿਧਾਨ ਸਭਾ ਪਹੁੰਚਣ ਵਿੱਚ ਕਾਮਯਾਬ ਰਹੇ, ਅਤੇ ਅਕਾਲੀ ਦਲ ਵੱਲੋਂ ਓਹਨਾਂ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਵੀ ਦਿੱਤਾ ਗਿਆ ਸੀ।
ਲੰਬਾ ਸਮਾਂ ਅਕਾਲੀ ਦਲ ਵਿੱਚ ਰਹਿਣ ਦੌਰਾਨ ਰਣਜੀਤ ਸਿੰਘ ਬ੍ਰਹਮਪੁਰਾ ਦੀ ਨਰਾਜ਼ਗੀ ਵੀ ਸਾਹਮਣੇ ਆਈ ਅਤੇ ਓਹਨਾਂ ਨੇ ਅਕਾਲੀ ਦਲ ਨਾਲ ਤੋਂ ਨਾਤਾ ਤੋੜ ਕੇ ਅਪਣੀ ਵੱਖਰੀ ਪਾਰਟੀ ਬਣਾ ਲਈ ਸੀ, ਪਰ 2021 ਵਿੱਚ ਓਹ ਦੁਬਾਰਾ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਸੀ, ਹੁਣ ਲੰਬਾ ਸਮਾਂ ਬਿਮਾਰ ਰਹਿਣ ਤੋਂ ਬਾਅਦ ਰਣਜੀਤ ਸਿੰਘ ਬ੍ਰਹਮਪੁਰਾ ਦਾ ਦਿਹਾਂਤ ਹੋਣ ਨਾਲ ਓਹਨਾਂ ਦੇ ਸਮਰਥਕਾਂ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਐ।