ਸ਼੍ਰੋਮਣੀ ਅਕਾਲੀ ਦਲ ਨਹੀਂ ਲੜ ਸਕੇਗਾ ਚੋਣਾਂ, ਜਾਰੀ ਹੋਇਆ ਨੋਟੀਫਿਕੇਸ਼ਨ
By
Posted on

ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀਆਂ ਚੋਣਾਂ 25 ਅਪ੍ਰੈਲ ਨੂੰ ਹੋਣ ਜਾ ਰਹੀਆਂ ਹਨ। ਇਹ ਚੋਣਾਂ ਹੁਣ ਸ਼੍ਰੋਮਣੀ ਅਕਾਲੀ ਦਲ ਨਹੀਂ ਲੜ ਸਕੇਗਾ। ਇਸ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਇਸ ਬਾਰੇ ਐੱਚ ਐੱਸ ਫੂਲਕਾ ਵੱਲੋਂ ਲਾਈਵ ਵੀਡੀਓ ਦੌਰਾਨ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਉਹਨਾਂ ਕਿਹਾ ਕਿ ਡਾਇਰੈਟਰ ਵੱਲੋਂ ਜਾਰੀ ਨੋਟੀਫੀਕੇਸ਼ਨ ਮੁਤਾਬਕ ਸਿਰਫ ਧਾਰਮਿਕ ਪਾਰਟੀਆਂ ਹੀ ਚੋਣ ਲੜ ਸਕਦੀਆਂ ਨੇ ਅਤੇ ਇਸ ਲਈ 6 ਧਾਰਮਿਕ ਪਾਰਟੀਆਂ ਨੂੰ ਚੋਣ ਲੜਨ ਲਈ ਮਾਨਤਾ ਮਿਲੀ ਹੈ। ਜਾਰੀ ਨੋਟੀਫਿਕੇਸ਼ਨ ਮੁਤਾਬਕ ਸਿਰਫ ਧਾਰਮਿਕ ਪਾਰਟੀਆਂ ਹੀ ਚੋਣ ਲੜਨ ਦੇ ਯੋਗ ਹਨ ਅਤੇ ਇਸ ਅਨੁਸਾਰ 8 ਪਾਰਟੀਆਂ ਦੇ ਨਾਮ ਸਾਹਮਣੇ ਆਇਆ ਹੈ।
ਦੱਸ ਦੇਈਏ ਕਿ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਨਾਮਜ਼ਦਗੀਆਂ ਅੱਜ ਤੋਂ ਭਰੀਆਂ ਜਾਣਗੀਆਂ, ਜਦਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਤਾਰੀਖ 7 ਅਪ੍ਰੈਲ ਹੋਵੇਗੀ। ਵੋਟਿੰਗ 25 ਅਪ੍ਰੈਲ ਨੂੰ ਹੋਵੇਗੀ ਤੇ ਨਤੀਜੇ 28 ਅਪ੍ਰੈਲ ਨੂੰ ਐਲਾਨੇ ਜਾਣਗੇ।
