ਸ਼੍ਰੋਮਣੀ ਅਕਾਲੀ ਦਲ ਨੇ ਹੁਣ ਦਿੱਲੀ ਨਗਰ ਨਿਗਮ ’ਚ ਐਨਡੀਏ ਨਾਲ ਰਿਸ਼ਤਾ ਤੋੜਨ ਦਾ ਕੀਤਾ ਐਲਾਨ

ਹਰਸਿਮਰਤ ਕੌਰ ਬਾਦਲ ਦੇ ਕੇਂਦਰੀ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਅਪਣਾ ਨਾਤਾ ਤੋੜ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਹੁਣ ਦਿੱਲੀ ਨਗਰ ਨਿਗਮ ਵਿੱਚ ਐਨਡੀਏ ਨਾਲ ਰਿਸ਼ਤਾ ਤੋੜਨ ਦਾ ਐਲਾਨ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸੋਮਵਾਰ ਨੂੰ ਕਿਹਾ ਕਿ ਦਿੱਲੀ ਨਗਰ ਨਿਗਮ ਸਮੇਤ ਐਨਡੀਏ ਨਾਲ ਅਸੀਂ ਸਾਰੇ ਅਹੁਦਿਆਂ ਨੂੰ ਛੱਡਣ ਦਾ ਫੈਸਲਾ ਕੀਤਾ ਹੈ। ਐਨਡੀਏ ਤੋਂ ਵੱਖ ਹੋਣ ਤੋਂ ਬਾਅਦ ਸੁਖਬੀਰ ਬਾਦਲ ਨੇ ਪੀਐਮ ਮੋਦੀ ਤੇ ਇਲਜ਼ਾਮ ਲਗਾਇਆ ਕਿ ਐਨਡੀਏ ਵਿੱਚ ਹੋਣ ਦੇ ਬਾਵਜੂਦ ਸਰਕਾਰ ਸਹਿਯੋਗੀ ਪਾਰਟੀਆਂ ਦੀ ਸਲਾਹ ਨਹੀਂ ਲੈਂਦੀ।
ਖੇਤੀ ਬਿੱਲਾਂ ਨੂੰ ਕਿਸੇ ਵੀ ਹਾਲਤ ’ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ: ਸੋਨੀਆ ਗਾਂਧੀ
ਉਹਨਾਂ ਨੇ ਅਖ਼ਬਾਰ ਪੜ੍ਹ ਕੇ ਸਰਕਾਰ ਦੇ ਸਾਰੇ ਫ਼ੈਸਲਿਆਂ ਦਾ ਪਤਾ ਲੱਗਿਆ ਹੈ। ਅਕਾਲੀ ਦਲ ਨੇ ਪਹਿਲਾਂ ਹੀ ਕਿਸਾਨ ਬਿੱਲਾਂ ਦੇ ਵਿਰੋਧ ਵਿੱਚ ਸੱਤਾਧਾਰੀ ਐਨਡੀਏ ਨੂੰ ਬਾਹਰ ਕੱਢਣ ਦਾ ਫੈਸਲਾ ਲਿਆ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਨਰਿੰਦਰ ਮੋਦੀ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ।
ਪੰਜਾਬੀ ਕਲਾਕਾਰਾਂ ਦੀ ਲਲਕਾਰ, ਹੁਣ ਦਿੱਲੀ ਜਾ ਕੇ ਵਜਾਵਾਂਗੇ ਡੰਕਾ, ਹਿਲਾ ਦਿਆਂਗੇ ਦਿੱਲੀ
ਦਸ ਦਈਏ ਕਿ ਪੰਜਾਬ ਵਿੱਚ ਬਹੁਤ ਵੱਡੇ ਪੱਧਰ ਤੇ ਖੇਤੀ ਕਾਨੂੰਨ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਨੂੰ ਰੱਦ ਕਰਾਉਣ ਲਈ ਕਿਸਾਨ ਜੱਥੇਬੰਦੀਆਂ ਵੱਲੋਂ ਲੋਕਾਂ ਨੂੰ ਅਪੀਲ ਵੀ ਕੀਤੀ ਗਈ ਹੈ ਕਿ ਉਹ ਜੀਓ ਦੀਆਂ ਸੀਮਾਂ ਅਤੇ ਰਿਲਾਇੰਸ ਤੋਂ ਪੈਟਰੋਲ ਪਵਾਉਣਾ ਬੰਦ ਕਰ ਦੇਣ।
ਇਸ ਤੋਂ ਇਲਾਵਾ ਅੱਜ ਚੰਡੀਗੜ੍ਹ ਵਿੱਚ ਪੰਜਾਬ ਦੀਆਂ 31 ਜੱਥੇਬੰਦੀਆਂ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਬੈਠਕ ਜਾਰੀ ਹੈ। ਬੈਠਕ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਇਸ ਬੈਠਕ ਦਾ ਸਿੱਟਾ ਕੀ ਨਿਕਲਦਾ ਹੈ?
