Punjab

ਸ਼੍ਰੋਮਣੀ ਅਕਾਲੀ ਦਲ ਲਈ ਆਈ ਮਾੜੀ ਖ਼ਬਰ, ਦੋ ਸੀਨੀਅਰ ਲੀਡਰਾਂ ਨੇ ਦਿੱਤਾ ਅਸਤੀਫ਼ਾ

ਦਿੱਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਲਈ ਮੁਸੀਬਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਅੱਜ ਪਾਰਟੀ ਨੂੰ ਉਸ ਵੇਲੇ ਤਕੜਾ ਝਟਕਾ ਲੱਗਾ ਜਦੋਂ ਦਿੱਲੀ ਕਮੇਟੀ ਦੇ ਦੋ ਸੀਨੀਅਰ ਮੈਂਬਰਾਂ ਨੇ ਅਸਤੀਫਾ ਦੇ ਦਿੱਤਾ। ਦੱਸ ਦਈਏ ਕਿ ਜਤਿੰਦਰ ਸਿੰਘ ਸਾਹਨੀ ਤੇ ਹਰਿੰਦਰਪਾਲ ਸਿੰਘ (ਚੇਅਰਮੈਨ ਗੁਰਮਤਿ ਕਾਲਜ) ਨੇ ਅਸਤੀਫੇ ਦਿੰਦਿਆਂ ਪਾਰਟੀ ਦੀ ਕਾਰਜਸ਼ੈਲੀ ਤੇ ਫ਼ੈਸਲਿਆਂ ‘ਤੇ ਸਵਾਲ ਉਠਾਏ ਹਨ।

ਇਨ੍ਹਾਂ ਅਸਤੀਫਿਆਂ ਨਾਲ ਅਕਾਲੀ ਦਲ ਦੀ ਮੁਸ਼ਕਲ ਵਧ ਸਕਦੀ ਹੈ ਕਿਉਂਕਿ ਅਗਲੇ ਸਮੇਂ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵੀ ਹੋਣ ਜਾ ਰਹੀਆਂ ਹਨ। ਦਸ ਦਈਏ ਕਿ ਪੰਜਾਬ ਅਪਣੇ ਆਪ ਵਿੱਚ ਇਕ ਪਹੇਲੀ ਬਣ ਕੇ ਰਹਿ ਗਿਆ ਹੈ।

ਪੰਜਾਬ ਦੇ ਬਹੁਤ ਸਾਰੇ ਮੁੱਦਿਆਂ ਤੇ ਹੁਣ ਚਰਚਾ ਚਲ ਰਹੀਆਂ ਹਨ। ਇਹਨਾਂ ਵਿਚੋਂ ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਪੂਰੀ ਤਰ੍ਹਾਂ ਚਿੰਤਾ ਵਿੱਚ ਡੁੱਬਿਆ ਹੋਇਆ ਹੈ। ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਬਿੱਲ ਕਿਸਾਨਾਂ ਦੀ ਜਾਨ ਦਾ ਫੰਦਾ ਬਣੇ ਹੋਏ ਹਨ। ਉਹਨਾਂ ਦੀ ਇਕੋ ਮੰਗ ਹੈ ਕਿ ਇਹਨਾਂ ਕਾਨੂੰਨਾਂ ਨੂੰ ਜਲਦ ਤੋਂ ਜਲਦ ਵਾਪਸ ਲਿਆ ਜਾਵੇ।
 

Click to comment

Leave a Reply

Your email address will not be published. Required fields are marked *

Most Popular

To Top