News

ਸ਼੍ਰੋਮਣੀ ਅਕਾਲੀ ਦਲ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ 3 ਹੋਰ ਉਮੀਦਵਾਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ 3 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਸੁਨੀਤਾ ਚੌਧਰੀ ਨੂੰ ਬਲਾਚੌਰ ਤੋਂ, ਜਸਪਾਲ ਸਿੰਘ ਬਿੱਟੂ ਨੂੰ ਪਟਿਆਲਾ ਰੂਰਲ ਤੋਂ ਬਚਿੱਤਰ ਸਿੰਘ ਕੋਹਾੜ ਨੂੰ ਸ਼ਾਹਕੋਟ ਵਿਧਾਨ ਸਭਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ।

AAP and Congress are 'enemies of Punjab': Sukhbir Singh Badal - The  Economic Times

ਅੱਜ ਐਲਾਨੇ ਤਿੰਨ ਉਮੀਦਵਾਰਾਂ ਸਮੇਤ ਪਾਰਟੀ ਵੱਲੋਂ ਹੁਣ ਤੱਕ ਕੁੱਲ 83 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ।

ਕੱਲ੍ਹ ਪਾਰਟੀ ਵੱਲੋਂ 2 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ। ਅਕਾਲੀ ਦਲ ਨੇ ਹਲਕਾ ਘਨੌਰ ਤੋਂ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਰਦੂਲਗੜ੍ਹ ਵਿਧਾਨ ਸਭਾ ਹਲਕੇ ਤੋਂ ਦਿਲਰਾਜ ਸਿੰਘ ਭੂੰਦੜ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

Click to comment

Leave a Reply

Your email address will not be published.

Most Popular

To Top