ਸ਼੍ਰੋਮਣੀ ਕਮੇਟੀ ਇਕ-ਇਕ ਸਰੂਪ ਦਾ ਦੇਵੇ ਹਿਸਾਬ: ਧਿਆਨ ਸਿੰਘ ਮੰਡ

ਅੰਮ੍ਰਿਤਸਰ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦਾ ਮਾਮਲਾ ਲਗਾਤਾਰ ਸੁਰਖ਼ੀਆਂ ਵਿੱਚ ਬਣਿਆ ਹੋਇਆ ਹੈ। ਵੱਖ-ਵੱਖ ਜੱਥੇਬੰਦੀਆਂ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਤਰਤਾ ਕੀਤੀ ਜਾ ਰਹੀ ਹੈ। ਇਸ ਵਿੱਚ ਹੁਣ ਗਰਮੀ ਖਿਆਲੀ ਜੱਥੇਬੰਦੀਆਂ ਦੇ ਆਗੂ ਵੀ ਸ਼ਾਮਲ ਹੋਏ ਹਨ।
ਇਹ ਵੀ ਪੜ੍ਹੋ: ਵੱਡੀ ਖ਼ਬਰ: SGPC ਨੇ ਦਰਬਾਰ ਸਾਹਿਬ ਦੀਆਂ ਐਂਟਰੀਆਂ ’ਤੇ ਕੀਤੀ ਬੈਰੀਗੇਟਿੰਗ ਹਟਾਈ
ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਇਕ-ਇਕ ਪਾਵਨ ਸਰੂਪ ਦਾ ਹਿਸਾਬ ਦੇਣਾ ਪਵੇਗਾ। ਜੇ ਉਹ ਅਜਿਹਾ ਨਹੀਂ ਕਰਦੇ ਤਾਂ ਸਿੱਖ ਸੰਗਤਾਂ ਦੇ ਰੋਹ ਲਈ ਤਿਆਰ ਰਹਿਣ।
ਇਹ ਵੀ ਪੜ੍ਹੋ: ਕਿਸਾਨ ਜੱਥੇਬੰਦੀਆਂ ਨੇ ਕਰਤਾ ਵੱਡਾ ਐਲਾਨ, ਇਸ ਦਿਨ ਪੰਜਾਬ ਰਹੇਗਾ ਬੰਦ
ਇਸ ਦੌਰਾਨ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਵੱਖ ਵੱਖ ਸਿੱਖ ਜਥੇਬੰਦੀਆਂ ਜਿਨ੍ਹਾਂ ਵਿਚ ਦਲ ਖ਼ਾਲਸਾ ਅਕਾਲੀ ਦਲ ਅੰਮ੍ਰਿਤਸਰ ਅਕਾਲ ਫੈਡਰੇਸ਼ਨ ਅਤੇ ਹੋਰ ਸਿੱਖ ਜਥੇਬੰਦੀਆਂ ਸ਼ਾਮਲ ਹਨ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇਕੱਤਰਤਾ ਕੀਤੀ ਜਾ ਰਹੀ ਹੈ। ਇਸ ਇਕੱਤਰਤਾ ਦੌਰਾਨ ਵਿਚਾਰ ਵਟਾਂਦਰੇ ਮਗਰੋਂ ਜੋ ਅਗਲਾ ਐਕਸ਼ਨ ਪ੍ਰੋਗਰਾਮ ਉਲੀਕਿਆ ਜਾਵੇਗਾ। ਉਸ ਬਾਰੇ ਮੀਡੀਆ ਨਾਲ ਗੱਲਬਾਤ ਕਰਕੇ ਜਾਣਕਾਰੀ ਦਿੱਤੀ ਜਾਵੇਗਾ।
