Punjab

ਸ਼੍ਰੋਮਣੀ ਕਮੇਟੀ ’ਤੇ ਸਿੱਖ ਜੱਥੇਬੰਦੀਆਂ ਦੀ ਜੰਗ ’ਚ ਸੁਖਬੀਰ ਬਾਦਲ ਦੀ ਐਂਟਰੀ

328 ਪਾਵਨ ਸਰੂਪਾਂ ਦੇ ਲਾਪਤਾ ਮਾਮਲੇ ਨੂੰ ਲੈ ਕੇ ਸਿੱਖ ਜੱਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਤਣਾਅ ਵਧ ਗਿਆ ਹੈ। ਹੁਣ ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾਖਲ ਹੋਏ ਹਨ। ਸੁਖਬੀਰ ਬਾਦਲ ਨੇ ਇਸ ਨੂੰ ਸਿਆਸੀ ਰੰਗ ਦਿੰਦਿਆਂ ਇਸ ਮਾਮਲੇ ਨੂੰ ਕਾਂਗਰਸ ਨਾਲ ਜੋੜ ਦਿੱਤਾ ਹੈ।

ਉਹਨਾਂ ਕਿਹਾ ਕਿ ਇਹ ਸਭ ਕੁੱਝ ਕਾਂਗਰਸ ਦੀ ਸ਼ਹਿ ਤੇ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਸ਼੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਪਿਛਲੇ ਦਿਨੀਂ ਹੋਈ ਹਿੰਸਕ ਝੜਪ ਦੇ ਮਾਮਲੇ ਵਿੱਚ ਪੁਲਿਸ ਨੇ ਸ਼੍ਰੋਮਣੀ ਕਮੇਟੀ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਦਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਵਿਰੋਧ ਕੀਤਾ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਇਸ ਤੱਥ ਨੂੰ ਝੁਠਲਾ ਨਹੀਂ ਸਕਦੀ ਕਿ ਸਤਿਕਾਰ ਕਮੇਟੀ ਤੇ ਹੋਰ ਜਥੇਬੰਦੀਆਂ ਦੇ ਕਾਰਕੁਨਾਂ ਨੇ ਦਰਬਾਰ ਸਾਹਿਬ ਦੀ ਪਵਿੱਤਰਤਾ ਭੰਗ ਕੀਤੀ ਹੈ ਤੇ ਆਪਣੀਆਂ ਗਤੀਵਿਧੀਆਂ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ।

ਇਸ ਮਾਮਲੇ ਵਿਚ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਥਾਂ ਪੀੜਤਾਂ ਖ਼ਿਲਾਫ਼ ਹੀ ਕਰਾਸ ਕੇਸ ਦਰਜ ਕਰ ਦਿੱਤਾ ਗਿਆ ਹੈ, ਜੋ ਮੁਲਜ਼ਮਾਂ ਨੂੰ ਬਚਾਉਣ ਦੀ ਕਾਰਵਾਈ ਦਾ ਹਿੱਸਾ ਹੈ। ਇਸ ਮਾਮਲੇ ਵਿਚ ਪੁਲੀਸ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਮਗਵਿੰਦਰ ਸਿੰਘ, ਸੁਰਜੀਤ ਸਿੰਘ ਤੇ ਅਜਾਇਬ ਸਿੰਘ ਤੋਂ ਇਲਾਵਾ ਸਕੱਤਰ ਮਹਿੰਦਰ ਸਿੰਘ ਆਹਲੀ ਤੇ ਵਧੀਕ ਸਕੱਤਰ ਸੁਖਦੇਵ ਸਿੰਘ ਖ਼ਿਲਾਫ਼ ਕਰਾਸ ਕੇਸ ਦਰਜ ਕੀਤਾ ਹੈ।   

Click to comment

Leave a Reply

Your email address will not be published. Required fields are marked *

Most Popular

To Top