News

ਸ਼੍ਰੋਮਣੀ ਕਮੇਟੀ ਨੇ ਕੋਰੋਨਾ ਮਰੀਜ਼ਾਂ ਲਈ ਭੁਲੱਥ ਵਿਖੇ ਬਣਵਾਇਆ ਤੀਜਾ ਕੇਂਦਰ

ਕੋਰੋਨਾ ਕਾਲ ਦੀ ਮਾੜੀ ਘੜੀ ਵਿੱਚ ਲੋਕਾਂ ਵੱਲੋਂ ਵੱਧ ਚੜ੍ਹ ਕੇ ਮਰੀਜ਼ਾਂ ਦੀ ਮਦਦ ਕੀਤੀ ਜਾ ਰਹੀ ਹੈ। ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸੂਬਾ ਦਾ ਤੀਜਾ ਕੋਰੋਨਾ ਕੇਅਰ ਸੈਂਟਰ ਸਥਾਪਤ ਕੀਤਾ ਗਿਆ ਹੈ। ਇਸ ਕੇਂਦਰ ਵਿੱਚ ਬੁੱਧਵਾਰ 12 ਮਈ ਤੋਂ ਸੇਵਾਵਾਂ ਸ਼ੁਰੂ ਹੋਣਗੀਆਂ। ਇਹ ਸੈਂਟਰ ਭੁਲੱਥ ਵਿਖੇ ਰੋਇਲ ਪੈਲੇਸ ਵਿੱਚ ਤਿਆਰ ਕੀਤਾ ਗਿਆ ਹੈ।

SGPC's May 18 meet to decide on austerity steps

ਦਸ ਦਈਏ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਵਿੱਚ ਬਣਾਇਆ ਗਿਆ ਇਹ ਤੀਜਾ ਮੈਡੀਕਲ ਵਾਰਡ ਹੈ। ਇਸ ਵਾਰਡ ਵਿੱਚ ਕੋਰੋਨਾ ਮਰੀਜ਼ਾਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਤੇ ਦਵਾਈਆਂ ਦੇ ਨਾਲ ਨਾਲ ਲੋੜ ਪੈਣ ਤੇ ਆਕਸੀਜਨ ਵੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਲੁਧਿਆਣਾ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕੋਵਿਡ ਕੇਅਰ ਕੇਂਦਰ ਕੋਰੋਨਾ ਮਰੀਜ਼ਾਂ ਨੂੰ ਸੇਵਾਵਾਂ ਦੇ ਰਹੇ ਹਨ।  

ਬੀਬੀ ਜਗੀਰ ਕੌਰ ਨੇ ਦਸਿਆ ਕਿ ਭੁਲੱਥ ਵਿਖੇ ਕੋਵਿਡ ਕੇਅਰ ਸੈਂਟਰ ਦੇ ਕਾਰਜਸ਼ੀਲ ਹੋਣ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਮੌਜੂਦਾ ਕੋਰੋਨਾ ਸੰਕਟ ਨਾਲ ਨਜਿੱਠਣ ਲਈ ਪੰਜਾਬ ਦੇ ਹਰ ਖਿੱਤੇ ਨਾਲ ਸਬੰਧਤ ਲੋਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਾਪਤ ਹੋਣਗੀਆਂ। ਮਾਝਾ ਵਿਖੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਸ੍ਰੀ ਅੰਮ੍ਰਿਤਸਰ ਜੋ ਕੋਰੋਨਾ ਦੇ ਇਲਾਜ ਲਈ ਮੋਹਰੀ ਹਸਪਤਾਲ ਵਜੋਂ ਉਭਰਿਆ ਹੈ ਤੋਂ ਬਾਅਦ ਮਾਲਵਾ ਅਤੇ ਦੁਆਬਾ ਖੇਤਰ ਵਿਚ ਵੱਖ-ਵੱਖ ਥਾਵਾਂ ’ਤੇ ਕੋਰੋਨਾ ਕੇਅਰ ਸੈਂਟਰ ਖੋਲ੍ਹਣ ਨਾਲ ਪੂਰੇ ਪੰਜਾਬ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਆਪਣੀ ਨਜ਼ਦੀਕ ਹੀ ਮਿਲਣੀਆਂ ਸ਼ੁਰੂ ਹੋਈਆਂ ਹਨ।

ਇਸ ਹਸਪਤਾਲ ਵਿੱਚ 25 ਬਿਸਤਰਿਆਂ ਦਾ ਪ੍ਰਬੰਧ ਕੀਤਾ ਜਾਵੇਗਾ। ਮਾਹਿਰ ਡਾਕਟਰਾਂ ਅਤੇ ਮੈਡੀਕਲ ਸਟਾਫ਼ ਦੀਆਂ ਡਿਊਟੀਆਂ ਲਾਇਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਸੰਸਥਾ ਦਾ ਮੰਤਵ ਇਸ ਔਖੀ ਘੜੀ ਵਿੱਚ ਲੋਕਾਂ ਨੂੰ ਨੇੜੇ ਤੋਂ ਨੇੜੇ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਖੱਜਲ ਖੁਆਰੀ ਤੋਂ ਬਚ ਸਕਣ।

ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਚਲਾਏ ਗਏ ਕੋਵਿਡ ਕੇਅਰ ਕੇਂਦਰਾਂ ਵਿਚ ਵੱਡੀ ਗਿਣਤੀ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਅਨੇਕਾਂ ਮਰੀਜ਼ ਤੰਦਰੁਸਤ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ। 

Click to comment

Leave a Reply

Your email address will not be published. Required fields are marked *

Most Popular

To Top