ਸ਼੍ਰੋਮਣੀ ਕਮੇਟੀ ਨੇ ਸਾਲ 2021-22 ਲਈ 912 ਕਰੋੜ 59 ਲੱਖ 26 ਹਜ਼ਾਰ ਦਾ ਬਜਟ ਕੀਤਾ ਪਾਸ
By
Posted on

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਵਿੱਚ ਅੱਜ 912 ਕਰੋੜ 59 ਲੱਖ 26 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ ਹੈ। ਇਹ ਬਜਟ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਇਹ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਇਆ ਹੈ।

ਪੇਸ਼ ਕੀਤੇ ਗਏ ਬਜਟ ਅਨੁਸਾਰ ਇਸ ਸਾਲ ਸ਼੍ਰੋਮਣੀ ਕਮੇਟੀ ਤੇ ਗੁਰਦੁਆਰਾ ਸਾਹਿਬਾਨ ਨਾਲ ਸਬੰਧਿਤ ਵੱਖ ਵੱਖ ਅਦਾਰਿਆਂ ਤੋਂ 8 ਅਰਬ ਇਕੱਤਰ ਕਰੋੜ 93 ਲੱਖ 24 ਹਜ਼ਾਰ 537 ਰੁਪਏ ਲੱਖ 24 ਹਜ਼ਾਰ 537 ਰੁਪਏ ਹੋਣ ਦੀ ਸੰਭਾਵਨਾ ਹੈ।
ਇਸ ਅਨੁਸਾਰ ਇਸ ਸਾਲ ਦਾ ਬਜਟ ਆਮਦਨ ਨਾਲੋਂ 40 ਕਰੋੜ 66 ਲੱਖ 1 ਹਜ਼ਾਰ 1463 ਰੁਪਏ ਘੱਟ ਰਹਿਣ ਦੀ ਸੰਭਾਵਨਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਮਤਾ ਪਾਸ ਕਰ ਕੇ ਯੂਐਨਓ ਕੋਲੋਂ ਮੰਗ ਕੀਤੀ ਗਈ ਕਿ ਗੁਰੂ ਤੇਗ ਸਾਹਿਬ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਮਨੁੱਖੀ ਅਧਿਕਾਰਾਂ ਵਜੋਂ ਮਾਨਤਾ ਦਿੱਤੀ ਜਾਵੇ। ਇਜਲਾਸ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
