News

ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਘਟਨਾ ਦੀ ਵੀਡੀਓ ਨੂੰ ਲੈ ਕੇ ਕੀਤੀ ਇਹ ਅਪੀਲ

ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੀਆਂ ਵਾਇਰਲ ਵੀਡੀਓ ਵੱਖ-ਵੱਖ ਚੈਨਲਾਂ ਵੱਲੋਂ ਕੀਤੀ ਜਾਂਦੀ ਵਿਚਾਰ-ਚਰਚਾ ਦੌਰਾਨ ਕਲਿੱਪ ਦੇ ਰੂਪ ਵਿੱਚ ਚਲਾਉਣ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕੀਤਾ।

PunjabKesari

ਭੂਰਾਕੋਹਨਾ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਕੇਵਲ ਸਿੱਖ ਕੌਮ ਦਾ ਹੀ ਨਹੀਂ ਬਲਕਿ ਸਮੁੱਚੀ ਮਾਨਵਤਾ ਲਈ ਸ਼ਰਧਾ ਤੇ ਸਤਿਕਾਰ ਦਾ ਮੁਕੱਦਸ ਅਸਥਾਨ ਹੈ, ਜਿੱਥੇ ਲੱਖਾਂ ਦੀ ਗਿਣਤੀ ਵਿੱਚ ਰੋਜ਼ਾਨਾ ਸ਼ਰਧਾਲੂ ਆਪਣਾ ਅਕੀਦਾ ਭੇਦ ਕਰਦੇ ਹਨ।

ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਇਕ ਦੁਸ਼ਟ ਵਿਅਕਤੀ ਵੱਲੋਂ ਇਸ ਪਵਿੱਤਰ ਅਸਥਾਨ ਵਿਖੇ ਕੀਤੀ ਕੋਝੀ ਹਰਕਤ ਨੇ ਸਮੁੱਚੇ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਤਾਰ-ਤਾਰ ਕੀਤਾ ਹੈ। ਇਸ ਸਬੰਧੀ ਵਾਇਰਲ ਵੀਡੀਓ ਨੂੰ ਵੱਖ-ਵੱਖ ਚੈਨਲਾਂ ਵੱਲੋਂ ਘਟਨਾ ਸਬੰਧੀ ਕੀਤੀਆਂ ਜਾ ਰਹੀਆਂ ਵਿਚਾਰ ਚਰਚਾਵਾਂ ਸਮੇਂ ਵਾਰ-ਵਾਰ ਚਲਾਉਣ ਨਾਲ ਸਿੱਖ ਸੰਗਤਾਂ ਦੇ ਮਨਾਂ ਨੂੰ ਠੇਸ ਪਹੁੰਚਦੀ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਚੈਨਲਾਂ ਵੱਲੋਂ ਇਸ ਮਸਲੇ ਉੱਪਰ ਵਿਚਾਰ ਚਰਚਾ ਕਰਨ/ਕਰਵਾਉਣ ’ਤੇ ਕੋਈ ਇਤਰਾਜ਼ ਨਹੀਂ, ਪਰ ਮਸਲਾ ਸੰਗਤਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਣ ਕਰਕੇ ਕਲਿੱਪ ਨੂੰ ਵਾਰ-ਵਾਰ ਚਲਾਉਣਾ ਠੀਕ ਨਹੀਂ ਹੈ। ਸੁਖਦੇਵ ਸਿੰਘ ਨੇ ਵੱਖ-ਵੱਖ ਚੈਨਲਾਂ ਦੇ ਸੰਪਾਦਕ ਅਤੇ ਪ੍ਰਤੀਨਿਧਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੰਗਤਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਇਸ ਕਲਿੱਪ ਨੂੰ ਨਾ ਚਲਾਇਆ ਜਾਵੇ।

Click to comment

Leave a Reply

Your email address will not be published.

Most Popular

To Top