News

ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੀ ਨਨਕਾਣਾ ਸਾਹਿਬ ਜਾਣ ਵਾਲੇ 325 ਸ਼ਰਧਾਲੂਆਂ ਦਾ ਜੱਥਾ ਕੱਲ੍ਹ ਕੀਤਾ ਜਾਵੇਗਾ ਰਵਾਨਾ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜੱਥਾ 27 ਨਵੰਬਰ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ 504 ਸ਼ਰਧਾਲੂਆਂ ਦੇ ਪਾਸਪੋਰਸਟ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਹਨ ਜਿਹਨਾਂ ਵਿਚੋਂ 325 ਨੂੰ ਵੀਜ਼ੇ ਪ੍ਰਾਪਤ ਹੋਏ ਹਨ।

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦਸਿਆ ਕਿ ਇਸ ਵਾਰ ਪਾਕਿਸਤਾਨ ਜਾਣ ਵਾਲਾ ਜੱਥਾ 5 ਦਿਨ ਹੀ ਯਾਤਰਾ ਕਰ ਸਕੇਗਾ। ਇਹ ਸ਼ਰਧਾਲੂ ਕੇਵਲ ਸ਼੍ਰੀ ਨਨਕਾਣਾ ਸਾਹਿਬ ਵਿਖੇ ਹੀ ਰਹਿਣਗੇ। ਸ਼੍ਰੀ ਨਨਕਾਣਾ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਦਾ ਕੋਰੋਨਾ ਟੈਸਟ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲਾਜ਼ਮੀ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਟੈਸਟ ਮੁਫ਼ਤ ਕਰਨ ਲਈ ਕੈਂਪ ਲਗਾਇਆ ਗਿਆ ਹੈ। ਇਹ ਕੈਪ ਕੱਲ੍ਹ ਸ਼ੁਰੂ ਕੀਤਾ ਗਿਆ ਸੀ ਜੋ ਕਿ ਅੱਜ ਵੀ ਜਾਰੀ ਰਹੇਗਾ। ਬੁਲਾਰੇ ਨੇ ਜਾਣਕਾਰੀ ਦਿੱਤੀ ਕਿ ਜੱਥੇ ਦੀ ਵਾਪਸੀ 1 ਦਸੰਬਰ ਨੂੰ ਹੋਵੇਗੀ। ਜੱਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ ਕਰਨਗੇ, ਜਦਕਿ ਉਪ ਆਗੂ ਵਜੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਹਰਪਾਲ ਸਿੰਘ ਜੱਲਾ ਅਤੇ ਗੁਰਮੀਤ ਸਿੰਘ ਬਹੂ ਨਾਲ ਜਾ ਰਹੇ ਹਨ।

ਦਸ ਦਈਏ ਕਿ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਨੇੜੇ ਆ ਰਿਹਾ ਹੈ ਤੇ ਇਸ ਸਬੰਧੀ ਸਿੱਖ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਛਾਈ ਹੋਈ ਹੈ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਤੇ ਸੰਗਤਾਂ ਸ਼੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ।   

Click to comment

Leave a Reply

Your email address will not be published. Required fields are marked *

Most Popular

To Top