News

‘ਸਾਕਾ ਨੀਲਾ ਤਾਰਾ’ ਦੀ 37ਵੀਂ ਬਰਸੀ ’ਤੇ ਪੂਰੇ ਪੰਜਾਬ ’ਚ ਸਖ਼ਤ ਸੁਰੱਖਿਆ

6 ਜੂਨ 1984 ਨੂੰ ਦਰਬਾਰ ਸਾਹਿਬ ਕੰਪਲੈਕਸ ਉੱਪਰ ਹੋਈ ਫ਼ੌਜੀ ਕਾਰਵਾਈ ਨੂੰ 37 ਸਾਲ ਪੂਰੇ ਹੋ ਗਏ ਹਨ। ਜਦੋਂ ਇਹ ਦਿਨ ਸ਼ੁਰੂ ਹੁੰਦੇ ਹਨ ਤਾਂ ਸਿੱਖਾਂ ਦੇ ਦਿਲ ਵਲੂੰਧਰੇ ਜਾਂਦੇ ਹਨ। ਇਸ ਸਿੱਖ ਕਤਲੇਆਮ ਨੂੰ ਹੋਏ ਅੱਜ 37 ਸਾਲ ਪੂਰੇ ਹੋ ਚੁੱਕੇ ਹਨ ਪਰ ਅਜੇ ਤੱਕ ਸਿੱਖ ਸੰਗਤ ਨੂੰ ਇਨਸਾਫ਼ ਨਹੀਂ ਮਿਲ ਸਕਿਆ। ਵੀਰਵਾਰ ਨੂੰ ਹਾਲ ਗੇਟ ਤੋਂ ਦਰਬਾਰ ਸਾਹਿਬ ਤੱਕ ਜਾਂਦੀ ਹੈਰੀਟੇਜ ਸਟ੍ਰੀਟ ਤੱਕ ਫਲੈਗ ਮਾਰਚ ਕੀਤਾ ਗਿਆ ਅਤੇ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

1984Tribute on Twitter: "SAKA NEELA TARA WE WILL NEVER FORGET 1984  #ParnamShaheedaNu #June1984 #KhalistanZindabad #SantJi #Martyrs #Sikh  #Khalsa #ThirtyFiveYears… https://t.co/Qo9ySKybJ6"

ਸਿੱਖ ਸੰਗਠਨਾਂ ਵੱਲੋਂ ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਕਈ ਪ੍ਰੋਗਰਾਮ ਰੱਖੇ ਗਏ ਹਨ ਜਿਸ ਕਰ ਕੇ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਸਮੇਤ ਪੰਜਾਬ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਅੰਮ੍ਰਿਤਸਰ ਵਿੱਚ ਸੁਰੱਖਿਆ ਲਈ 6,000 ਤੋਂ ਵੱਖ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਪਿਛਲੇ ਦਿਨਾਂ ਵਿੱਚ ਸ਼੍ਰੋਮਣੀ ਕਮੇਟੀ ਨੇ ਗੁਰੂ ਗ੍ਰੰਥ ਸਾਹਿਬ ਦੇ ਉਸ ਸਰੂਪ ਦੇ ਦਰਸ਼ਨ ਆਮ ਲੋਕਾਂ ਨੂੰ ਕਰਵਾਏ ਸਨ ਜੋ ਆਪ੍ਰੇਸ਼ਨ ਬਲੂ ਸਟਾਰ ਦੀ ਕਾਰਵਾਈ ਦੌਰਾਨ ਗੋਲੀਆਂ ਨਾਲ ਨੁਕਸਾਨੇ ਗਏ ਸਨ। ਹੈਰਾਨੀ ਦੀ ਗੱਲ ਇਹ ਹੈ ਕਿ 37 ਸਾਲਾਂ ਵਿੱਚ ਪਹਿਲੀ ਵਾਰ ਸੰਗਤ ਨੇ ਇਸ ਜ਼ਖ਼ਮੀ ਸਰੂਪ ਦੇ ਦਰਸ਼ਨ ਕੀਤੇ ਸਨ।

ਸਾਕਾ 6 ਜੂਨ 1984  

 ਵੀਹਵੀਂ ਸਦੀ ਦੇ ਅੱਠਵੇਂ ਦਹਾਕੇ ਤੇ ਸ਼ੁਰੂਆਤੀ ਸਾਲਾਂ ਵਿੱਚ ਦਮਦਮੀ ਟਕਸਾਲ ਦੇ ਮੁਖੀ ਜਰਨੈਲ ਸਿੰਘ ਭਿੰਡਰਾਂਵਾਲੇ ਸਿੱਖਾਂ ਦੇ ਮਸਲੇ ਬੇਬਾਕੀ ਨਾਲ ਚੁੱਕਣ ਕਾਰਨ ਸਿਆਸਤ ਦੇ ਕੇਂਦਰ ਬਿੰਦੂ ਬਣ ਚੁੱਕੇ ਸਨ। ਅਕਤੂਬਰ 1983 ਵਿੱਚ ਢਿੱਲਵਾਂ ਬੱਸ ਕਾਂਡ ਦੌਰਾਨ 6 ਹਿੰਦੂ ਮਾਰੇ ਗਏ ਤੇ ਪੰਜਾਬ ਵਿੱਚ ਕਾਂਗਰਸ ਦੀ ਦਰਬਾਰਾ ਸਿੰਘ ਸਰਕਾਰ ਨੂੰ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾ ’ਤੇ ਭੰਗ ਕਰ ਦਿੱਤਾ ਗਿਆ।

ਪੰਜਾਬ ਵਿੱਚ ਹਿੰਸਾ ਦਾ ਦੌਰ ਸ਼ੁਰੂ ਹੋ ਚੁੱਕਿਆ ਸੀ ਤੇ 1984 ਵਿੱਚ ਜੂਨ ਤੱਕ ਹਿੰਸਕ ਵਾਰਦਾਤਾਂ ਵਿੱਚ ਦਰਜਨਾਂ ਆਮ ਲੋਕੀ ਮਾਰੇ ਅਤੇ ਪੁਲਿਸ ਮੁਲਾਜ਼ਮ ਮਾਰੇ ਜਾ ਚੁੱਕੇ ਸਨ। ਉਸ ਤੋਂ ਬਾਅਦ ਜੂਨ 1984 ਦੌਰਾਨ ਭਾਰਤੀ ਫੌਜ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਤੇ ਕੀਤਾ ਗਿਆ ਹਮਲਾ ਆਪਰੇਸ਼ਨ ਬਲੂ ਸਟਾਰ ਵਜੋਂ ਜਾਣਿਆ ਜਾਂਦਾ ਹੈ। ਹਮਲੇ ਦੌਰਾਨ ਫੌਜ ਦੀ ਅਗਵਾਈ ਕਰ ਰਹੇ ਜਨਰਲ ਕੁਲਦੀਪ ਸਿੰਘ ਬਰਾੜ ਦਾਅਵਾ ਕਰਦੇ ਹਨ ਕਿ ਭਿੰਡਰਾਂਵਾਲੇ ਜਾਂ ਉਹਨਾਂ ਦੇ ਸਾਥੀ ਵੱਖਰੇ ਰਾਜ ਖਾਲਿਸਤਾਨ ਦਾ ਐਲਾਨ ਕਰਨ ਵਾਲੇ ਸਨ ਅਤੇ ਉਹਨਾਂ ਨੂੰ ਪਾਕਿਸਤਾਨੀ ਫੌਜ ਦੀ ਮਦਦ ਮਿਲ ਸਕਦੀ ਸੀ। ਇਸ ਲਈ ਫੌਜੀ ਐਕਸ਼ਨ ਕਰਨਾ ਜ਼ਰੂਰੀ ਸੀ।

ਪਰ ਸਿੱਖ ਵਿਦਵਾਨ ਤੇ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਸਲਾਹਾਕਾਰ ਰਹੇ ਡਾਕਟਰ ਭਗਵਾਨ ਸਿੰਘ ਇਸ ਦਾਅਵੇ ਨੂੰ ਰੱਦ ਕਰਦੇ ਹਨ, ਉਨ੍ਹਾਂ ਮੁਤਾਬਕ ਇਹ ਯੋਜਨਾ ਪਹਿਲਾਂ ਗਿਣੀ-ਮਿਥੀ ਗਈ ਸੀ। ਕੁਝ ਸਿੱਖ ਆਗੂਆਂ ਮੁਤਾਬਕ ਇਸ ਹਮਲੇ ਰਾਹੀਂ ਦੇਸ਼ ਦੀਆਂ ਕੁਝ ਸਿਆਸੀ ਧਿਰਾਂ ਮੁਲਕ ਵਿੱਚ ਫਿਰਕੂ ਧਰੁਵੀਕਰਨ ਕਰਕੇ ਆਪਣੇ ਸਿਆਸੀ ਹਿੱਤ ਪੂਰਨਾ ਚਾਹੁੰਦੀਆਂ ਸਨ। ਸਰਕਾਰੀ ਵਾਈਟ ਪੇਪਰ ਮੁਤਾਬਕ ਹਮਲੇ ‘ਚ 493 ਆਮ ਲੋਕ ਤੇ 83 ਫੌਜੀ ਮਾਰੇ ਗਏ। ਕੇਂਦਰੀ ਸਿੱਖ ਅਜਾਇਬ ਘਰ ਵਿੱਚ ਹਮਲੇ ਦੇ ਮ੍ਰਿਤਕਾਂ ਦੀ ਸੂਚੀ ਵਿੱਚ 743 ਨਾਂ ਸ਼ਾਮਲ ਹਨ।

ਪੰਜਾਬ ਪੁਲਿਸ ਦੇ ਤਤਕਾਲੀਅਧਿਕਾਰੀ ਅਪਾਰ ਸਿੰਘ ਬਾਜਵਾ ਨੇ ਬੀਬੀਸੀ ਨੂੰ 2004 ਵਿੱਚ ਦੱਸਿਆ ਸੀ ਕਿ ਉਨ੍ਹਾਂ 800 ਲਾਸ਼ਾਂ ਆਪ ਗਿਣੀਆਂ ਸਨ। ਜਦਕਿ ਮਨੁੱਖੀ ਅਧਿਕਾਰ ਕਾਰਕੁਨ ਇੰਦਰਜੀਤ ਸਿੰਘ ਜੇਜੀ ਅਤੇ ਕਈ ਹੋਰ ਮੰਨੇ-ਪ੍ਰਮੰਨੇ ਪੱਤਰਕਾਰ ਤੇ ਵਿਦਵਾਨ ਮ੍ਰਿਤਕਾਂ ਦੀ ਗਿਣਤੀ 4,000 ਤੋਂ 5,000 ਦੱਸਦੇ ਹਨ। ਇਹ ਲੜੀ 2018 ਵਿੱਚ ਪ੍ਰਕਾਸ਼ਿਤ ਕੀਤੀ ਗਈ ਸੀ।

Click to comment

Leave a Reply

Your email address will not be published.

Most Popular

To Top