ਸਾਬਕਾ ਉਪ ਮੁਖ ਮੰਤਰੀ ਸੋਨੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼, ਸਿਹਤ ਠੀਕ ਨਾ ਹੋਣ ਦਾ ਦਿੱਤਾ ਹਵਾਲਾ

ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਵਲੋਂ ਸੰਮਨ ਜਾਰੀ ਕੀਤੇ ਗਏ ਸਨ ਅਤੇ 26 ਨਵੰਬਰ ਨੂੰ ਵਿਜੀਲੈਂਸ ਦਫਤਰ ਅੰਮ੍ਰਿਤਸਰ ’ਚ ਪੇਸ਼ ਹੋਣ ਦੀ ਤਾਕੀਦ ਕੀਤੀ ਸੀ। ਉਹ ਵਿਜੀਲੈਂਸ ਮੂਹਰੇ ਪੇਸ਼ ਨਹੀਂ ਹੋਏ ਹਨ, ਜਿਨ੍ਹਾਂ ਆਪਣੀ ਨਾਸਾਜ ਸਿਹਤ ਦਾ ਹਵਾਲਾ ਦਿੰਦਿਆਂ ਵਿਜੀਲੈਂਸ ਕੋਲੋਂ ਹੋਰ ਸਮਾਂ ਮੰਗਿਆ ਹੈ।
ਇਹ ਵੀ ਪਤਾ ਲੱਗਾ ਹੈ ਕਿ ਓਮ ਪ੍ਰਕਾਸ਼ ਸੋਨੀ ਅੰਮ੍ਰਿਤਸਰ ਤੋਂ ਬਾਹਰ ਹਨ। ਦੱਸ ਦਈਏ ਕਿ ਵਿਜੀਲੈਂਸ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਕਾਰਨ ਤਲਬ ਕੀਤਾ ਸੀ। ਇਸ ਦੀ ਪੁਸ਼ਟੀ ਐਸਐਸਪੀ ਵਰਿੰਦਰ ਸਿੰਘ ਢਿੱਲੋਂ ਨੇ ਕੀਤੀ ਹੈ। ਇਸ ਦੇ ਮੱਦੇਨਜ਼ਰ ਓਮ ਪ੍ਰਕਾਸ਼ ਸੋਨੀ ਨੇ ਅੱਜ ਵਿਜੀਲੈਂਸ ਬਿਊਰੋ ਦੇ ਸਾਹਮਣੇ ਪੇਸ਼ ਹੋਣਾ ਸੀ।
ਜਾਣਕਾਰੀ ਮੁਤਾਬਕ ਵਿਜੀਲੈਂਸ ਵੱਲੋਂ ਓਮ ਪ੍ਰਕਾਸ਼ ਸੋਨੀ ਤੋਂ ਉਹਨਾਂ ਦੀ ਜਾਇਦਾਦ ਬਾਰੇ ਪੁੱਛਗਿੱਛ ਕੀਤੀ ਜਾਣੀ ਸੀ। ਵਿਜੀਲੈਂਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਕੁਝ ਸਮਾਂ ਪਹਿਲਾਂ ਓਪੀ ਸੋਨੀ ਦੀ ਆਮਦਨ ਤੇ ਜਾਇਦਾਦ ਦੀ ਪੜਤਾਲ ਸ਼ੁਰੂ ਕੀਤੀ ਸੀ। ਪੜਤਾਲ ਪੂਰੀ ਹੋਣ ਮਗਰੋਂ ਹੁਣ ਸੋਨੀ ਨੂੰ ਅੰਮ੍ਰਿਤਸਰ ਦੇ ਐਸਐਸਪੀ ਵਿਜੀਲੈਂਸ ਨੇ ਤਲਬ ਕੀਤਾ ਸੀ।