ਸਾਬਕਾ ਕਾਂਗਰਸੀ ਮੰਤਰੀ ਰੰਧਾਵਾ ਦੀ ਕੈਪਟਨ ਨੂੰ ਚੁਣੌਤੀ, ਆਪਣੇ ਹਲਕੇ ਪਟਿਆਲਾ ਤੋਂ ਹੀ ਚੋਣ ਜਿੱਤ ਕੇ ਵਿਖਾਓ

ਸਾਬਕਾ ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਵੱਡੀ ਗੱਲ ਆਖੀ ਹੈ। ਉਹਨਾਂ ਨੇ ਕੈਪਟਨ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ, ਕੈਪਟਨ ਅਮਰਿੰਦਰ ਸਿੰਘ ਹੁਣ ਆਪਣੇ ਦਮ ’ਤੇ ਪਟਿਆਲਾ ਲੋਕ ਸਭਾ ਸੀਟ ਤੋਂ ਜਿੱਤ ਕੇ ਵਿਖਾਉਣ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਕੈਪਟਨ ਦੀ ਪਤਨੀ ਪਰਨੀਤ ਕੌਰ ਨੂੰ ਕਾਂਗਰਸ ਵਿੱਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ।
ਦੱਸ ਦਈਏ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਲੀਡਰਾਂ ਨੂੰ ਚੁਣੌਤੀ ਦਿੱਤੀ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਵਿੱਚੋਂ ਪਾਰਲੀਮੈਂਟਰੀ ਚੋਣ ਜਿੱਤ ਕੇ ਵਿਖਾਉਣ।
ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਅੱਜ ਇਸ ਸਟੇਜ ਤੋਂ ਹੀ ਪਰਨੀਤ ਕੌਰ ਨੂੰ ਪਾਰਟੀ ਵਿੱਚੋਂ ਬਾਹਰ ਕੱਢਣ ਦਾ ਐਲਾਨ ਕਰਨ। ਉਨ੍ਹਾਂ ਕਿਹਾ ਕਿ ਕੈਪਟਨ ਜਦੋਂ ਬੀਜੇਪੀ ਵਿੱਚ ਚਲੇ ਗਏ ਹਨ ਤਾਂ ਫਿਰ ਉਨ੍ਹਾਂ ਦੀ ਪਤਨੀ ਨੂੰ ਕਾਂਗਰਸ ਵਿੱਚ ਕਿਉਂ ਰੱਖਿਆ ਹੋਇਆ ਹੈ।