ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਦੀ ਬੀਬੀ ਜਗੀਰ ਕੌਰ ਨੂੰ ਬੇਨਤੀ, ਕਿਹਾ, ਹੁਣ ਘਰ ਵਾਪਸੀ ਕਰੋ

 ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਦੀ ਬੀਬੀ ਜਗੀਰ ਕੌਰ ਨੂੰ ਬੇਨਤੀ, ਕਿਹਾ, ਹੁਣ ਘਰ ਵਾਪਸੀ ਕਰੋ

ਬਠਿੰਡਾ ਵਿਖੇ ਅੱਜ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪੁੱਜੇ, ਜਿੱਥੇ ਉਹਨਾਂ ਕੋਰਟ ਕੰਪਲੈਕਸ ਵਿਖੇ ਵਕੀਲ ਭਾਈਚਾਰੇ ਨਾਲ ਮੁਲਾਕਾਤ ਕੀਤੀ ਹੈ। ਉਹਨਾਂ ਨੇ ਐਸਜੀਪੀਸੀ ਚੋਣਾਂ ਬਾਰੇ ਕਿਹਾ ਕਿ ਇਹ ਕੇਵਲ ਇੱਕ ਸੰਸਥਾ ਹੈ, ਸਿੱਖਾਂ ਦੀ ਮਿੰਨੀ ਪਾਰਲੀਮੈਂਟ ਜਿੱਥੇ ਸਿੱਖ ਆਪਣੇ ਆਗੂਆਂ ਨੂੰ ਚੁਣ ਕੇ ਭੇਜਦੇ ਹਨ।

ਜਿਹੜੇ ਲੋਕ ਅੱਜ ਆਰਐਸਐਸ ਅਤੇ ਕਾਂਗਰਸ ਦੇ ਕੰਧੀ ‘ਤੇ ਬੈਠ ਜਿਵੇਂ ਦਿੱਲੀ -ਹਰਿਆਣਾ ਵਿੱਚ ਕਬਜਾ ਕੀਤਾ। ਓਸੇ ਤਰ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਵੀ ਅੱਜ ਸਿਆਸੀ ਅਖਾੜਾ ਬਣਾਇਆ ਜਾ ਰਿਹਾ ਹੈ ,ਜਿੱਥੇ ਧਰਮ ਦੇ ਮਾਮਲੇ ‘ਚ ਸਾਰਿਆ ਨੂੰ ਇੱਕਠਾ ਹੋਣਾ ਚਾਹੀਦਾ। ਉਹਨਾਂ ਨੇ ਬੀਬੀ ਜਗੀਰ ਕੌਰ ਨੂੰ ਬੇਨਤੀ ਕੀਤੀ ਕਿ ਘਰ ਵਾਪਸੀ ਕਰੀਏ ਤਾਂ ਆਪਾਂ ਪੰਥ ਦੀ ਸੇਵਾ ਕਰੀਏ ਮੇਰੇ ਤੋਂ ਵੱਡੇ ਨੇ , ਮੈਂ ਕੁੱਝ ਨਹੀਂ ਬੋਲਣਾ ਚਾਹੁੰਦੀ।

ਓਧਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਦੀ ਚੋਣ ਹਾਰਨ ਮਗਰੋਂ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨਾਲ ਧੱਕਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ 42 ਵੋਟਾਂ ਮਿਲੀਆਂ ਹਨ ਤੇ ਉਨ੍ਹਾਂ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਲਈ ਆਪਣੀ ਲੜਾਈ ਜਾਰੀ ਰੱਖਣਗੇ।

 

Leave a Reply

Your email address will not be published.