ਸਾਬਕਾ ਜੱਥੇਦਾਰ ਨੂੰ ਦਿੱਲੀ ਮੈਟਰੋ ਵਿੱਚ ਕਿਰਪਾਨ ਲਿਜਾਣ ਤੋਂ ਰੋਕਿਆ, NCM ਨੇ ਕੀਤੀ ਕਾਰਵਾਈ

 ਸਾਬਕਾ ਜੱਥੇਦਾਰ ਨੂੰ ਦਿੱਲੀ ਮੈਟਰੋ ਵਿੱਚ ਕਿਰਪਾਨ ਲਿਜਾਣ ਤੋਂ ਰੋਕਿਆ, NCM ਨੇ ਕੀਤੀ ਕਾਰਵਾਈ

ਦਿੱਲੀ ਦੇ ਮੈਟਰੋ ਸਟੇਸ਼ਨ ਵਿੱਚ ਸਿੱਖ ਵਿਅਕਤੀ ਨੂੰ ਕਿਰਪਾਨ ਨਾਲ ਮੈਟਰੋ ਵਿੱਚ ਸਫ਼ਰ ਕਰਨ ਤੋਂ ਰੋਕਿਆ ਗਿਆ ਹੈ। ਕੌਮੀ ਘੱਟ ਗਿਣਤੀ ਕਮਿਸ਼ਨ ਨੇ ਮੈਟਰੋ ਸਟੇਸ਼ਨ ਦੇ ਅੰਦਰ ਕਿਰਪਾਨ ਨਾਲ ਰੋਕੇ ਜਾਣ ਨੂੰ ਲੈ ਕੇ ਸਖ਼ਤੀ ਦਿਖਾਈ ਹੈ। ਕਮਿਸ਼ਨ ਵੱਲੋਂ ਡੀਐਮਆਰਸੀ ਦੇ ਚੇਅਰਮੈਨ ਦੇ ਨਾਲ-ਨਾਲ ਦਿੱਲੀ ਦੇ ਮੁੱਖ ਸਕੱਤਰ ਤੋਂ ਰਿਪੋਰਟ ਤਲਬ ਕੀਤੀ ਗਈ ਹੈ।

sikh allegedly stopped in metro station with kirpan in delhi ਸਾਬਕਾ ਜਥੇਦਾਰ ਨੂੰ ਦਿੱਲੀ ਮੈਟਰੋ ਵਿੱਚ ਕਿਰਪਾਨ ਲਜਾਣ ਤੋਂ ਰੋਕਿਆ, NCM ਨੇ ਲਿਆ ਸਖ਼ਤ ਐਕਸ਼ਨ

ਘੱਟ ਗਿਣਤੀਆਂ ਬਾਰੇ ਕੌਮੀ ਕਮਿਸ਼ਨ ਨੇ ਇੱਕ ਸਿੱਖ ਦੀ ਸ਼ਿਕਾਇਤ ਤੇ ਡੀਐਮਆਰਸੀ ਦੇ ਪ੍ਰਧਾਨਾ ਅਤੇ ਦਿੱਲੀ ਦੇ ਮੁੱਖ ਸਕੱਤਰ ਤੋਂ ਰਿਪੋਰਟ ਤਲਬ ਕੀਤੀ ਹੈ, ਜਿਸ ਨੂੰ ਕਥਿਤ ਤੌਰ ਤੇ ਕਿਰਪਾਨ ਨਾਲ ਮੈਟਰੋ ਸਟੇਸ਼ਨ ਵਿੱਚ ਦਾਖ਼ਲ ਹੋਣ ਤੋਂ ਰੋਕਿਆ ਗਿਆ ਸੀ। ਕੌਮੀ ਘੱਟ ਗਿਣਤੀ ਕਮਿਸ਼ਨ ਨੇ ਵੀ ਇਸ ਮਾਮਲੇ ਵਿੱਚ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ਼ ਲੋੜੀਂਦੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਕਮਿਸ਼ਨ ਨੇ ਬਿਆਨ ਜਾਰੀ ਕੀਤਾ ਹੈ ਕਿ ਉਹਨਾਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਕੇਵਲ ਸਿੰਘ ਵੱਲੋਂ ਸ਼ਿਕਾਇਤ ਮਿਲੀ ਹੈ ਕਿ ਉਹਨਾਂ ਨੂੰ ਨਵੀਂ ਦਿੱਲੀ ਦੇ ਦਵਾਰਕਾ ਸੈਕਟਰ 21 ਮੈਟਰੋ ਸਟੇਸ਼ਨ ਵਿੱਚ ਦਾਖ਼ਲ ਹੋਣ ਤੋਂ ਰੋਕਿਆ ਗਿਆ ਹੈ ਅਤੇ ਕਿਰਪਾਨ ਉਤਾਰਨ ਲਈ ਕਿਹਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ, ਸੰਵਿਧਾਨ ਦੀ ਧਾਰਾ 25 ਸਿੱਖਾਂ ਨੂੰ ਕਿਰਪਾਨ ਪਹਿਨਣ ਅਤੇ ਰੱਖਣ ਦੀ ਇਜਾਜ਼ਤ ਦਿੰਦੀ ਹੈ। ਇਸ ਘਟਨਾ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

Leave a Reply

Your email address will not be published.