News

ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਨੇ ਸਲਾਹਕਾਰ ਬਣਨ ਤੋਂ ਕੀਤਾ ਇਨਕਾਰ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਚਾਰ ਸਲਾਹਕਾਰ ਨਿਯੁਕਤ ਕੀਤੇ ਜਾਣ ਤੋਂ ਅਗਲੇ ਹੀ ਦਿਨ ਬੁਰੀ ਖ਼ਬਰ ਮਿਲੀ ਹੈ। ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਨੇ ਸਿੱਧੂ ਦਾ ਸਲਾਹਕਾਰ ਬਣਨ ਤੋਂ ਇਨਕਾਰ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਉਹ ਕਿਸੇ ਵੀ ਸਿਆਸੀ ਅਹੁਦੇ ਤੇ ਕੰਮ ਨਹੀਂ ਕਰ ਸਕਦੇ।

May be an image of text that says 'NAVJOT SINGH SIDHU President CHANDIGARH PUNJAB PRADESH CONGRESS COMMITTEE Punjab Congress Bhawan, ector 15-A, Chandigarh 160015 ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਸੈਕਟਰ- 15ਏ ਚੰਡੀਗੜ੍ੂ पंजाब प्रदेश काग्रेस कमेटी, सेक्टर- 15ए चंडीगढ hereby appoint four advisors to seek their wise counsel as President of the Punjab Pradesh Congress Committee with immediate effect: 1. Dr. Amar Singh (Member of Parliament) 2. Mr. Mohammad Mustafa (Ex DGP) S. Malwinder Singh Mali 4. Dr. Pyare Lal Garg personally hold each of them in high regard, for their vision and work to envisage a better future for every Punjabi. Wuon 11.8 20리1 ax:91-172-5039762 one:0172-2781408 :ppcc15chd@gmail.com'

ਉਹਨਾਂ ਨੇ ਇਸ ਬਾਰੇ ਸਿੱਧੂ ਨੂੰ ਜਾਣੂ ਕਰਵਾ ਦਿੱਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਆਪਣੇ ਨਵੇਂ ਚਾਰ ਸਲਾਹਕਾਰ ਨਿਯੁਕਤ ਕੀਤੇ ਸਨ ਜਿਹਨਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਰੋਧੀ ਸਮਝੇ ਜਾਂਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਨੂੰ ਵੀ ਸ਼ਾਮਲ ਕੀਤਾ ਗਿਆ ਸੀ।

ਮੁਸਤਫ਼ਾ ਦੀ ਪਤਨੀ ਰਜ਼ੀਆ ਸੁਲਤਾਨਾ ਪੰਜਾਬ ਵਜ਼ਾਰਤ ਵਿੱਚ ਟਰਾਂਸਪੋਰਟ ਮੰਤਰੀ ਹਨ। ਮੁਸਤਫ਼ਾ ਤੋਂ ਇਲਾਵਾ ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਮਾਲਵਿੰਦਰ ਸਿੰਘ ਮਾਲੀ ਤੇ ਡਾ. ਪਿਆਰੇ ਲਾਲ ਗਰਗ ਨੂੰ ਆਪਣੇ ਸਲਾਹਕਾਰਾਂ ਦੀ ਟੀਮ ਵਿੱਚ ਸ਼ਾਮਲ ਕੀਤਾ ਹੈ। ਸਿੱਧੂ ਨੇ ਪੱਤਰ ਜਾਰੀ ਕਰਦਿਆਂ ਟਵੀਟ ਕੀਤਾ ਸੀ ਕਿ ਉਹ ਵਿਦਵਤਾ ਭਰਪੂਰ ਸਲਾਹ ਮਸ਼ਵਰੇ ਲਈ ਚਾਰ ਸਲਾਹਕਾਰ ਨਿਯੁਕਤ ਕਰ ਰਹੇ ਹਨ ਜਿਹਨਾਂ ਦੇ ਹਰੇਕ ਪੰਜਾਬੀ ਦੇ ਸੁਨਹਿਰੇ ਭਵਿੱਖ ਦੀ ਉਸਾਰੀ ਬਾਰੇ ਨਜ਼ਰੀਏ ਤੇ ਉਹਨਾਂ ਦੇ ਕੰਮ ਕਰ ਕੇ ਨਿੱਜੀ ਤੌਰ ਤੇ ਸਤਿਕਾਰ ਕਰਦਾ ਹਾਂ।

Click to comment

Leave a Reply

Your email address will not be published.

Most Popular

To Top