News

ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅੰਤਰਿਮ ਜ਼ਮਾਨਤ ਨੂੰ ਲੈ ਕੇ ਸੁਪਰੀਮ ਕੋਰਟ ਨੇ ਸੁਣਾਇਆ ਫ਼ੈਸਲਾ

1991 ਵਿੱਚ ਇੱਕ ਇੰਜੀਨੀਅਰ ਬਲਵੰਤ ਸਿੰਘ ਮੁਲਤਾਨੀ ਦੇ ਕਥਿਤ ਤੌਰ ਤੇ ਅਗਵਾ ਅਤੇ ਕਤਲ ਨਾਲ ਸਬੰਧਤ ਕੇਸ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਸੁਮੇਧ ਸਿੰਘ ਸੈਣੀ ਨੂੰ ਅੰਤਰਿਮ ਜ਼ਮਾਨਤ ਦਿੱਤੀ ਹੈ।

ਦਸ ਦਈਏ ਕਿ ਬਲਵੰਤ ਸਿੰਘ ਮੁਲਤਾਨੀ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਵਲੋਂ ਕੀਤੀ ਗਈ ਸ਼ਿਕਾਇਤ ਅਨੁਸਾਰ, ਉਨ੍ਹਾਂ ਨੂੰ 11 ਦਸੰਬਰ 1991 ਨੂੰ ਤੜਕੇ 4 ਵਜੇ ਦੇ ਕਰੀਬ ਉਨ੍ਹਾਂ ਦੇ ਮੋਹਾਲੀ ਸਥਿਤ ਆਵਾਸ ਤੋਂ ਪੁਲਿਸ ਨੇ ਹਿਰਾਸਤ ‘ਚ ਲਿਆ ਗਿਆ ਸੀ। ਉਸ ਵੇਲੇ ਕੁਝ ਹੋਰ ਲੋਕਾਂ ਨੂੰ ਵੀ ਹਿਰਾਸਤ ‘ਚ ਲਿਆ ਗਿਆ ਸੀ।

ਸ਼ਿਕਾਇਤ ਮੁਤਾਬਕ ਇਲਜ਼ਾਮ ਹੈ ਕਿ ਚੰਡੀਗੜ੍ਹ ਪੁਲਿਸ ਨੇ ਦੋ ਦਿਨ ਟਾਰਚਰ ਕਰਨ ਤੋਂ ਬਾਅਦ 13 ਦਸੰਬਰ ਨੂੰ ਐੱਫ਼ਆਈਆਰ ਦਰਜ ਕਰ ਲਈ ਸੀ, ਜਿਸ ਵਿੱਚ ਉਸ ਵੇਲੇ ਦੇ ਚੰਡੀਗੜ੍ਹ ਦੇ ਐੱਸਐੱਸਪੀ ਸੁਮੇਧ ਸਿੰਘ ਸੈਣੀ ‘ਤੇ ਹੋਏ ਹਮਲੇ ਵਿਚ ਉਸ ਦਾ ਹੱਥ ਦੱਸਿਆ ਗਿਆ।

ਚੰਡੀਗੜ੍ਹ ਪੁਲਿਸ ਦੀ ਹਿਰਾਸਤ ‘ਚ ਕੁਲ 7 ਦਿਨਾਂ ਤੱਕ ਟਾਰਚਰ ਕਰਨ ਤੋਂ ਬਾਅਦ ਬਲਵੰਤ ਨੂੰ ਕਾਦੀਆਂ (ਗੁਰਦਾਸਪੁਰ) ਥਾਣੇ ਲੈ ਜਾਇਆ ਗਿਆ ਅਤੇ ਉੱਥੇ ਉਸ ਨੂੰ ਫਰਾਰ ਘੋਸ਼ਿਤ ਕਰਕੇ ਉਸ ਖਿਲਾਫ਼ ਇੱਕ ਹੋਰ ਐਫ਼ਆਈਆਰ ਦਰਜ ਕੀਤੀ ਗਈ।

Click to comment

Leave a Reply

Your email address will not be published. Required fields are marked *

Most Popular

To Top