ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅਦਾਲਤ ਨੇ ਦਿੱਤਾ ਇਕ ਹੋਰ ਵੱਡਾ ਝਟਕਾ

ਮੋਹਾਲੀ: ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਕਤਲ ਕੇਸ ਵਿਚ ਅਦਾਲਤ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵੱਡਾ ਝਟਕਾ ਦਿੰਦੇ ਹੋਏ ਉਹਨਾਂ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ। ਨਾਲ ਹੀ ਅਦਾਲਤ ਨੇ ਹੁਕਮ ਵੀ ਦਿੱਤਾ ਹੈ ਕਿ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰ ਕੇ 25 ਸਤੰਬਰ ਤਕ ਅਦਾਲਤ ਵਿਚ ਪੇਸ਼ ਕੀਤਾ ਜਾਵੇ।
ਸੁਮੇਧ ਸੈਣੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅਗਾਊਂ ਜ਼ਮਾਨਤ ਦੀ ਪਟੀਸ਼ਨ ਰੱਦ ਹੋਣ ਤੋਂ ਬਾਅਦ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਪਰ ਉਹਨਾਂ ਦੇ ਵਕੀਲਾਂ ਵੱਲੋਂ ਲਾਈ ਗਈ ਪਟੀਸ਼ਨ ਕੁੱਝ ਦਸਤਾਵੇਜ਼ਾਂ ਦੀ ਕਮੀ ਕਾਰਨ ਰਹਿ ਗਈ ਸੀ।
ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਮੁਫ਼ਤ LPG Cylinder ਹਾਸਲ ਕਰਨ ਦਾ ਆਖ਼ਿਰੀ ਮੌਕਾ
ਇਸ ਕਾਰਨ ਉਨ੍ਹਾਂ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵੱਲੋਂ ਆਬਜੈਕਸ਼ਨ ਲਾ ਦਿੱਤੀ ਗਈ, ਜਿਸ ਕਾਰਨ ਉਨ੍ਹਾਂ ਨੂੰ ਦੁਬਾਰਾ ਪਟੀਸ਼ਨ ਦਾਇਰ ਕਰਨੀ ਪਵੇਗੀ। ਸ਼ਨੀਵਾਰ ਅਤੇ ਐਤਵਾਰ ਛੁੱਟੀ ਹੋਣ ਕਾਰਨ ਸੋਮਵਾਰ ਨੂੰ ਹੀ ਸੈਣੀ ਦੀ ਪਟੀਸ਼ਨ ਲੱਗੇਗੀ। ਅਜਿਹੇ ‘ਚ ਪੰਜਾਬ ਪੁਲਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ ਨੂੰ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਹੋਰ ਸਮਾਂ ਮਿਲ ਗਿਆ ਹੈ।
