ਸਾਬਕਾ ਫ਼ੌਜੀਆਂ ਨੇ ਘੇਰਿਆ ਸੀਐੱਮ ਦੇ ਪਰਿਵਾਰ ਦਾ ਕਾਫ਼ਲਾ, ਜਮ ਕੇ ਕੀਤੀ ਨਾਅਰੇਬਾਜ਼ੀ

 ਸਾਬਕਾ ਫ਼ੌਜੀਆਂ ਨੇ ਘੇਰਿਆ ਸੀਐੱਮ ਦੇ ਪਰਿਵਾਰ ਦਾ ਕਾਫ਼ਲਾ, ਜਮ ਕੇ ਕੀਤੀ ਨਾਅਰੇਬਾਜ਼ੀ

ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਜ਼ਿਲ੍ਹੇ ਵਿੱਚ ਉਹਨਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਉਹਨਾਂ ਦੇ ਮਾਤਾ ਅਤੇ ਹਲਕੇ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਲੋਕਾਂ ਨੇ ਮੁੱਖ ਮੰਤਰੀ ਦੀ ਪਤਨੀ ਦੇ ਕਾਫ਼ਲੇ ਨੂੰ ਘੇਰ ਕੇ ਜ਼ਬਰਦਸਤ ਨਾਅਰੇਬਾਜ਼ੀ ਵੀ ਕੀਤੀ।

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਅਤੇ ਉਨ੍ਹਾਂ ਦੀ ਮਾਤਾ ਅੱਜ ਸੰਗਰੂਰ ਦੇ ਰੇਲਵੇ ਸਟੇਸ਼ਨ ਚੌਕ ਨੇੜੇ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਦਫ਼ਤਰ ਦਾ ਉਦਘਾਟਨ ਕਰਨ ਲਈ ਪੁੱਜੇ ਹਨ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਣ ਲਈ ਪੁਲਿਸ ਵੱਲੋਂ ਹਲਕੀ ਜ਼ੋਰ ਅਜਮਾਇਸ਼ ਵੀ ਕੀਤੀ ਗਈ ਤੇ ਪ੍ਰਦਰਸ਼ਨਕਾਰੀਆਂ ਨੂੰ ਧੱਕੇ ਮਾਰੇ ਗਏ।

ਹਾਲਾਂਕਿ ਇਸ ਮੌਕੇ ਪ੍ਰਦਰਸ਼ਨਕਾਰੀ ਇਹ ਕਹਿੰਦੇ ਹੋਏ ਨਜ਼ਰ ਆਏ ਕਿ ਜਿੰਨਾ ਸਮਾਂ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉੰਨਾ ਸਮਾਂ ਉਹਨਾਂ ਵੱਲੋਂ ਪੰਜਾਬ ਸਰਕਾਰ ਦਾ ਵਿਰੋਧ ਜਾਰੀ ਰਹੇਗਾ।

Leave a Reply

Your email address will not be published.