ਸਾਬਕਾ ਮੁੱਖ ਮੰਤਰੀ ਅਮਰਿੰਦਰ ਦੀ ਪ੍ਰੈਸ ਕਾਨਫਰੰਸ ਜਾਰੀ, ਨਵੀਂ ਪਾਰਟੀ ਤੇ ਚਲ ਰਿਹੈ ਕੰਮ: ਕੈਪਟਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਉਹਨਾਂ ਸੁਰੱਖਿਆ ਦੇ ਮੁੱਦੇ ਤੇ ਵਿਰੋਧੀਆਂ ਨੂੰ ਨਿਸ਼ਾਨੇ ਤੇ ਲੈਂਦੇ ਹੋਏ ਕਿਹਾ ਕਿ ਮੈਂ ਸਾਢੇ 9 ਸਾਲ ਸੂਬੇ ਦਾ ਗ੍ਰਹਿ ਮੰਤਰੀ ਰਿਹਾ ਹਾਂ, ਪੰਜਾਬ ਦੀ ਸੁਰੱਖਿਆ ਮੇਰੇ ਲਈ ਸਭ ਤੋਂ ਜ਼ਰੂਰੀ ਹੈ। ਕੈਪਟਨ ਨੇ ਵਿਰੋਧੀਆਂ ਤੇ ਹਮਲਾ ਬੋਲਦਿਆਂ ਕਿਹਾ ਕਿ, ਗਲਤ ਪ੍ਰਚਾਰ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ, ਮੈਨੀਫੈਸਟੋ ਵਿੱਚ ਕੀਤੇ ਗਏ ਵਾਅਦਿਆਂ ਵਿੱਚ 92 ਫ਼ੀਸਦ ਪੂਰੇ ਹੋਏ ਸੀ। ਕੈਪਟਨ ਅਮਰਿੰਦਰ ਸਿੰਘ ਨੇ ਸਾਢੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਕੈਪਟਨ ਪੇਸ਼ ਕੀਤਾ ਹੈ। ਨਵੀਂ ਪਾਰਟੀ ਬਣਾਉਣ ਨੂੰ ਲੈ ਕੇ ਉਹਨਾਂ ਕਿਹਾ ਕਿ ਨਵੀਂ ਪਾਰਟੀ ਦਾ ਅਜੇ ਨਾਂਅ ਤੈਅ ਨਹੀਂ ਹੋਇਆ ਹੈ। ਚੋਣ ਕਮਿਸ਼ਨ ਨੂੰ ਚੋਣ ਨਿਸ਼ਾਨ ਲਈ ਅਰਜ਼ੀ ਦਿੱਤੀ ਹੋਈ ਹੈ ਅਤੇ ਪੰਜਾਬ ਵਿੱਚ 117 ਸੀਟਾਂ ਤੇ ਚੋਣ ਲੜਾਂਗੇ।
ਅਰੂਸਾ ਆਲਮ ਤੇ ਪੁੱਛੇ ਗਏ ਸਵਾਲ ਤੇ ਉਹਨਾਂ ਕਿਹਾ ਕਿ ਅਰੂਸਾ ਆਲਮ 16 ਸਾਲਾਂ ਤੋਂ ਪੰਜਾਬ ਆ ਰਹੇ ਹਨ ਉਸ ਸਮੇਂ ਰੰਧਾਵਾ ਅਤੇ ਵਿਰੋਧੀ ਕਿਉਂ ਨਹੀਂ ਬੋਲੇ। ਕਾਂਗਰਸੀ ਵਿਧਾਇਕਾਂ ਨੂੰ ਲੈ ਕੇ ਉਹਨਾਂ ਕਿਹਾ ਕਿ ਕਾਂਗਰਸੀ ਮੇਰੇ ਸੰਪਰਕ ਵਿੱਚ ਹਨ। ਪੱਤਰਕਾਰਾਂ ਵੱਲੋਂ ਕਿਸਾਨਾਂ ਤੇ ਸਵਾਲ ਕੀਤੇ ਜਾਣ ਤੇ ਬੋਲਦੇ ਹੋਏ ਕਿਹਾ ਕਿ ਮੇਰੀ ਕਿਸਾਨਾਂ ਨਾਲ ਕੋਈ ਸਿੱਧੀ ਗੱਲ ਨਹੀਂ ਹੋਈ ਅਤੇ ਕਿਸਾਨਾਂ ਦੀ ਕੇਂਦਰੀ ਗ੍ਰਹਿ ਮੰਤਰੀ ਨਾਲ ਗੱਲਬਾਤ ਚੱਲ ਰਹੀ ਹੈ। ਕੱਲ੍ਹ ਫਿਰ ਕੈਪਟਨ ਦਿੱਲੀ ਜਾਣਗੇ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ।
