ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਕੀਤੀ ਮੁਲਾਕਾਤ, ਮੂਸੇ ਪਿੰਡ ਕੱਟੀ ਰਾਤ

ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਬੀਤੀ ਰਾਤ ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਮਾਤਾ ਨਾਲ ਮੁਲਾਕਾਤ ਕੀਤੀ ਹੈ। ਚਰਨਜੀਤ ਸਿੰਘ ਚੰਨੀ ਨੇ ਪਿੰਡ ਮੂਸੇ ਰਾਤ ਕੱਟੀ ਹੈ। ਇਸ ਸਬੰਧੀ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਚੰਨੀ ਹਾਲ ਹੀ ਵਿੱਚ ਵਿਦੇਸ਼ ਦੇ ਦੌਰੇ ਤੋਂ ਮੁੜ ਪੰਜਾਬ ਪਰਤੇ ਹਨ।
ਵਿਦੇਸ਼ ਤੋਂ ਪਰਤਦਿਆਂ ਹੀ ਚਰਨਜੀਤ ਸਿੰਘ ਚੰਨੀ ਨੇ ਪਹਿਲਾਂ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰ ਪ੍ਰਿਯੰਕਾ ਗਾਂਧੀ ਤੇ ਮਲਿਕਾਅਰਜੁਨ ਖੜਗੇ ਨਾਲ ਮੁਲਾਕਾਤ ਕੀਤੀ ਅਤੇ ਬਾਅਦ ਵਿੱਚ ਚੰਨੀ ਨੇ ‘ਭਾਰਤ ਜੋੜੋ ਯਾਤਰਾ’ ‘ਚ ਵੀ ਹਿੱਸਾ ਲਿਆ। ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਸੀ।
ਇਸ ਮੀਟਿੰਗ ਵਿੱਚ ਸਾਬਕਾ ਸੀਐਮ ਚੰਨੀ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਲਈ ਪ੍ਰਿਅੰਕਾ ਗਾਂਧੀ ਨੂੰ ਵਧਾਈ ਦਿੱਤੀ। ਇਹ ਜਾਣਕਾਰੀ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਆਪਣੇ ਟਵਿੱਟਰ ‘ਤੇ ਦਿੱਤੀ ਸੀ।
ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਮਾਤਾ ਨਾਲ ਪਿੰਡ ਮੂਸੇ ਵਿਖੇ ਰਾਤ ਕੱਟੀ
…
Spent the night at Village Moosa with Sidhu Moosewala's parents pic.twitter.com/kTqMUoLRDs— Charanjit S Channi (@CHARANJITCHANNI) December 21, 2022
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਕਰਾਰੀ ਹਾਰ ਅਤੇ ਆਪਣੀਆਂ ਦੋਵੇਂ ਸੀਟਾਂ ਹਾਰਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਇਸ ਹੱਦ ਤੱਕ ਗਾਇਬ ਹੋ ਗਏ ਕਿ ਮੁੜ ਕਦੇ ਨਜ਼ਰ ਨਹੀਂ ਆਏ। ਲੰਮੇ ਸਮੇਂ ਤੱਕ ਸਿਆਸਤ ਤੋਂ ਦੂਰ ਰਹਿਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਨਜ਼ਰ ਆਏ ਹਨ। ਰਾਤੋ ਰਾਤ ਪੰਜਾਬ ਦੇ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਸੀਟ ਨਹੀਂ ਜਿੱਤ ਸਕੇ।