ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ‘ਭਾਰਤ ਜੋੜੋ ਯਾਤਰਾ’ ‘ਚ ਲਿਆ ਹਿੱਸਾ, ਹਾਲ ਹੀ ’ਚ ਪਰਤੇ ਪੰਜਾਬ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਮਰੀਕਾ ਅਤੇ ਕੈਨੇਡਾ ਦੇ ਦੌਰੇ ਤੋਂ ਮੁੜ ਪੰਜਾਬ ਵਾਪਸ ਆ ਚੁੱਕੇ ਹਨ। ਉਹਨਾਂ ਨੇ ਪਹਿਲਾਂ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰ ਪ੍ਰਿਯੰਕਾ ਗਾਂਧੀ ਤੇ ਮਲਿਕਾਅਰਜੁਨ ਖੜਗੇ ਨਾਲ ਮੁਲਾਕਾਤ ਕੀਤੀ ਅਤੇ ਬਾਅਦ ਵਿੱਚ ਚੰਨੀ ਨੇ ‘ਭਾਰਤ ਜੋੜੋ ਯਾਤਰਾ’ ‘ਚ ਵੀ ਹਿੱਸਾ ਲਿਆ।
‘ਭਾਰਤ ਜੋੜੋ ਯਾਤਰਾ’ ‘ਚ ਹਿੱਸਾ ਲੈਣ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰ ਪ੍ਰਿਯੰਕਾ ਗਾਂਧੀ ਤੇ ਮਲਿਕਾਅਰਜੁਨ ਖੜਗੇ ਨਾਲ ਮੁਲਾਕਾਤ ਕੀਤੀ ਅਤੇ ਪ੍ਰਿਯੰਕਾ ਗਾਂਧੀ ਨੂੰ ਹਿਮਾਚਲ ‘ਚ ਮਿਲੀ ਜਿੱਤ ਲਈ ਵਧਾਈ ਦਿੱਤੀ। ਪੰਜਾਬ ਦੀਆਂ ਵਿਧਾਨਸਭਾ ਚੋਣਾਂ 2022 ਵਿੱਚ ਕਾਂਗਰਸ ਪਾਰਟੀ ਵੱਲੋਂ ‘ਦਲਿਤ ਚਿਹਰੇ’ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਵਜੋਂ ਨਿਯੁਕਤ ਕੀਤਾ ਗਿਆ ਸੀ ਪਰ ਇਸ ਤੋਂ ਬਾਵਜੂਦ ਪਾਰਟੀ ਨੂੰ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਸੋਮਵਾਰ ਨੂੰ ਚੰਨੀ ਨੇ ਮੱਲਿਕਾਰਜੁਨ ਖੜਗੇ ਅਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਆਪਣੇ ਟਵਿੱਟਰ ‘ਤੇ ਇੱਕ ਫੋਟੋ ਵੀ ਸ਼ੇਅਰ ਕੀਤੀ ਜਿਸ ਵਿੱਚ ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਚੋਣਾਂ ਵਿੱਚ ਪਾਰਟੀ ਦੀ ਇਤਿਹਾਸਕ ਜਿੱਤ ਲਈ ਪ੍ਰਿਅੰਕਾ ਗਾਂਧੀ ਨੂੰ ਵਧਾਈ ਦਿੱਤੀ। ਬਾਅਦ ਵਿੱਚ ਚੰਨੀ ਨੇ ਭਾਰਤ ਜੋੜੋ ਯਾਤਰਾ ‘ਚ ਹਿੱਸਾ ਲਿਆ। 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਪੰਜ ਮਹੀਨੇ ਪਹਿਲਾਂ ਹੀ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ।