News

ਸਾਬਕਾ ਮੰਤਰੀਆਂ ਤੇ ਵਿਧਾਇਕਾਂ ਕੋਲੋਂ 403 ਕਰਮਚਾਰੀ ਅਤੇ 27 ਗੱਡੀਆਂ ਵਾਪਸ ਲਈਆਂ: ਭਗਵੰਤ ਮਾਨ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ਵਿੱਚ ਅੰਮ੍ਰਿਤਸਰ ਵਿੱਚ ਵੱਡਾ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ, ਅਸੀਂ 122 ਲੋਕਾਂ ਦੀ ਸੁਰੱਖਿਆ ਘਟਾਈ ਹੈ ਅਤੇ ਇਸ ਕਾਰਨ 403 ਪੁਲਿਸ ਮੁਲਾਜ਼ਮ ਅਤੇ 27 ਪੁਲਿਸ ਵਾਹਨ ਥਾਣਿਆਂ ਵਿੱਚ ਵਾਪਸ ਆ ਗਏ ਹਨ। ਕਿਸੇ ਵੀ ਸਰਕਾਰੀ ਦਫਤਰ ਵਿੱਚ ਮੁੱਖ ਮੰਤਰੀ ਦੀਆਂ ਫੋਟੋਆਂ ਨਹੀਂ ਹੋਣਗੀਆਂ ਪਰ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੀਆਂ ਤਸਵੀਰਾਂ ਹੋਣਗੀਆਂ।

ਉੱਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ, ਇੰਨੇ ਸਾਲਾਂ ਬਾਅਦ ਪਹਿਲੀ ਵਾਰ ਪੰਜਾਬ ਨੂੰ ਹੁਣ ਇੱਕ ਇਮਾਨਦਾਰ ਮੁੱਖ ਮੰਤਰੀ ਮਿਲਿਆ ਹੈ। ਹੁਣ ਸਾਰਾ ਪੈਸਾ ਪੰਜਾਬ ਅਤੇ ਇਸ ਦੇ ਲੋਕਾਂ ‘ਤੇ ਖਰਚ ਹੋਵੇਗਾ। ਅਸੀਂ ਸਾਰੀਆਂ ਗਾਰੰਟੀਆਂ ਪੂਰੀਆਂ ਕਰਾਂਗੇ ਅਤੇ ‘ਰੰਗਲਾ’ ਤੇ ਖੁਸ਼ਹਾਲ ਪੰਜਾਬ ਬਣਾਵਾਂਗੇ।

ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਲੋਕਾਂ ਦਾ ਧੰਨਵਾਦ ਕੀਤਾ ਹੈ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਸ਼ਹੀਦਾਂ ਨੂੰ ਨਮਨ ਕਰਦੇ ਹਾਂ ਅਤੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੇ ਕਮਾਲ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ, “ਇਹ ਇਨਕਲਾਬ ਪੰਜਾਬ ਦੇ ਲੋਕ ਹੀ ਕਰ ਸਕਦੇ ਹਨ।

ਉਨ੍ਹਾਂਨੇ ਕਿਹਾ ਹੈ ਕਿ ਤੁਸੀ ਝਾੜੂ ਚਲਾ ਦਿੱਤਾ। ਬਹੁਤ ਸਾਲਾ ਬਾਅਦ ਇਕ ਇਮਾਨਦਾਰ ਮੁੱਖ ਮੰਤਰੀ ਮਿਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਡਾ ਕੋਈ ਵਿਧਾਇਕ ਵੀ ਕੁਝ ਹੇਰਾਫੇਰੀ ਕਰਾਂਗੇ ਅਤੇ ਉਸ ਨੂੰ ਅੰਦਰ ਕਰ ਦੇਵਾਗਾ।

ਉਨ੍ਹਾਂ ਨੇ ਕਿਹਾ ਹੈ ਕਿ ਤੁਹਾਡਾ ਰੁਪਇਆ ਤੁਹਾਡੇ ਉੱਤੇ ਲਗਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ। ਪੰਜਾਬ ਦਾ ਹਰ ਵਿਅਕਤੀ ਮੁੱਖ ਮੰਤਰੀ ਹੈ। 16 ਮਾਰਚ ਨੂੰ ਸਾਰੇ ਲੋਕ ਖਟਕੜ ਕਲਾਂ ਵਿਖੇ ਪਹੁੰਚੋ।

Click to comment

Leave a Reply

Your email address will not be published.

Most Popular

To Top