ਸਾਬਕਾ ਮੰਤਰੀ ਨਵਜੋਤ ਸਿੱਧੂ ਜੇਲ੍ਹ ‘ਚੋਂ ਜਲਦ ਹੋ ਸਕਦੇ ਨੇ ਰਿਹਾਅ! ਪ੍ਰਸ਼ਾਸਨ ਨੇ ਤਿਆਰੀਆਂ ਕੀਤੀਆਂ ਸ਼ੁਰੂ

ਰੋਡ ਰੇਜ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਜੇਲ੍ਹ ਵਿੱਚੋਂ ਰਿਹਾਅ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਚੰਗੇ ਆਚਰਣ ਦੇ ਮੱਦੇਨਜ਼ਰ ਨਵਜੋਤ ਸਿੱਧੂ ਨੂੰ 26 ਜਨਵਰੀ ਨੂੰ ਜੇਲ੍ਹ ਵਿਚੋਂ ਬਾਹਰ ਆ ਸਕਦੇ ਹਨ। ਰੋਡ ਰੇਜ ਮਾਮਲੇ ਵਿੱਚ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਸੀ।
ਨਵਜੋਤ ਸਿੱਧੂ ਜੀ ਦੇ ਜੇਲ੍ਹ ਵਿੱਚੋਂ ਮੁੜਦੇ ਹੀ ਸ਼ੁਰੂ ਹੋਊ ਮਿਸ਼ਨ 2024 ਅਤੇ ਜਾਰੀ ਰਹੂ ਪੰਜਾਬ ਦੇ ਹੱਕਾਂ ਦੀ ਪਹਿਰੇਦਾਰੀ. ਪੰਜਾਬ ਅੱਜ ਵੀ ਮੰਦਹਾਲੀ ਦੇ ਉਸੇ ਦੌਰ ਚ ਖੜਾ ਹੈ ਜਿੱਥੋਂ ਬਾਹਰ ਕੱਢਣ ਦਾ ਮਾਡਲ ਨਵਜੋਤ ਸਿੱਧੂ ਜੀ ਨੇ ਦਿੱਤਾ ਸੀ. ਪੰਜਾਬ ਦਾ ਇੰਜਣ ਨਵਾਂ ਕਰਨ ਦੀ ਨਹੀਂ ਬਲਕਿ ਬਦਲਣ ਦੀ ਲੋੜ ਹੈ. ਆਗੇ ਆਗੇ ਦੇਖੀਏ ਹੋਤਾ ਹੈ ਕਿਆ ?
— Surinder Dalla (@surinder_dalla) November 29, 2022
ਜੇਕਰ ਨਵਜੋਤ ਸਿੱਧੂ 26 ਜਨਵਰੀ ਨੂੰ ਜੇਲ੍ਹ ਵਿੱਚੋਂ ਬਾਹਰ ਆ ਜਾਂਦੇ ਹਨ ਤਾਂ ਉਹ ਆਪਣੀ ਸਜ਼ਾ ਪੂਰੀ ਹੋਣ ਤੋਂ ਲਗਭਗ ਸਾਢੇ 3 ਮਹੀਨੇ ਪਹਿਲਾਂ ਹੀ ਰਿਹਾਅ ਹੋ ਜਾਣਗੇ। ਇਹ ਵੀ ਕਿਹਾ ਜਾ ਰਿਹਾ ਹੈ ਕਿ ਗਣਤੰਤਰ ਦਿਹਾੜੇ ਤੇ ਚੰਗੇ ਆਚਰਣ ਵਾਲੇ ਕੈਦੀਆਂ ਨੂੰ ਰਿਹਾਅ ਕਰਨ ਲਈ ਜੇਲ੍ਹ ਵਿੱਚੋਂ ਮੁੜਦੇ ਹੀ ਮਿਸ਼ਨ 2024 ਸ਼ੁਰੂ ਹੋ ਜਾਵੇਗਾ ਅਤੇ ਪੰਜਾਬ ਦੇ ਹੱਕਾਂ ਦੀ ਪਹਿਰੇਦਾਰੀ ਵੀ ਸ਼ੁਰੂ ਹੋ ਜਾਵੇਗੀ।
ਉਹਨਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਅੱਜ ਵੀ ਮੰਦਹਾਲੀ ਦੇ ਉਸੇ ਦੌਰ ਵਿੱਚ ਖੜ੍ਹਾ ਹੈ, ਜਿੱਥੋਂ ਬਾਹਰ ਕੱਢਣ ਦਾ ਮਾਡਲ ਨਵਜੋਤ ਸਿੱਧੂ ਜੀ ਨੇ ਦਿੱਤਾ ਸੀ। ਉਹਨਾਂ ਲਿਖਿਆ ਕਿ ਪੰਜਾਬ ਦਾ ਇੰਜਣ ਨਵਾਂ ਕਰਨ ਦੀ ਨਹੀਂ, ਸਗੋਂ ਬਦਲਣ ਦੀ ਲੋੜ ਹੈ ਅਤੇ ਅੱਗ ਦੇਖੋ ਕੀ ਹੁੰਦਾ ਹੈ।