ਸਾਬਕਾ ਮੰਤਰੀ ਨਵਜੋਤ ਸਿੱਧੂ ਦੀ ਪਟੀਸ਼ਨ ਹੋਈ ਖਾਰਜ  

 ਸਾਬਕਾ ਮੰਤਰੀ ਨਵਜੋਤ ਸਿੱਧੂ ਦੀ ਪਟੀਸ਼ਨ ਹੋਈ ਖਾਰਜ  

ਨਵਜੋਤ ਸਿੰਘ ਸਿੱਧੂ ਵੱਲੋਂ ਲਗਾਈ ਗਈ ਪਟੀਸ਼ਨ ਤੇ ਸੁਣਵਾਈ ਕਰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੁਨੀਸ਼ ਸਿੰਘਲ ਨੇ ਇਸ ਨੂੰ ਖਾਰਿਜ ਕਰ ਦਿੱਤਾ ਹੈ। ਇਸ ਨਾਲ ਨਵਜੋਤ ਸਿੱਧੂ ਦੇ ਲੁਧਿਆਣਾ ਦੀ ਅਦਾਲਤ ਵਿੱਚ ਨਿੱਜੀ ਤੌਰ ਤੇ ਗਵਾਹ ਵਜੋਂ ਨਾ ਆਉਣ ਦੇ ਯਤਨਾਂ ਨੂੰ ਵੀ ਝਟਕਾ ਲੱਗਿਆ ਹੈ।

Navjot Singh Sidhu's first night in jail: Skipped dinner, took only  medicines, say officials | Mint

ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਸਾਬਕਾ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ਼ ਦਾਇਰ ਇੱਕ ਸ਼ਿਕਾਇਤ ਮਾਮਲੇ ਵਿੱਚ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਸੀਜੇਐਮ ਦੀ ਅਦਾਲਤ ਨੇ ਬਤੌਰ ਗਵਾਹ ਅਦਾਲਤ ਵਿੱਚ ਤਲਬ ਕੀਤਾ ਹੈ।

ਨਵਜੋਤ ਸਿੱਧੂ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਹਨਾਂ ਨੂੰ ਗਵਾਹ ਦੇ ਰੂਪ ਵਿੱਚ ਤਲਬ ਕਰਨ ਦੀ ਹੇਠਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ। ਸਿੱਧੂ ਨੇ ਸੈਸ਼ਨ ਕੋਰਟ ਵਿੱਚ ਲਗਾਈ ਪਟੀਸ਼ਨ ਵਿੱਚ ਉਹਨਾਂ ਦਾ ਨਾਂ ਗਵਾਹ ਦੇ ਤੌਰ ਤੇ ਹਟਾਉਣ ਜਾਂ ਫਿਰ ਵੀਡੀਓ-ਕਾਨਫਰੰਸਿੰਗ ਰਾਹੀਂ ਉਸ ਤੋਂ ਪੁੱਛਗਿੱਛ ਕਰਨ ਦੀ ਬੇਨਤੀ ਕੀਤੀ ਸੀ।

Leave a Reply

Your email address will not be published.