ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ਼ ਮਾਨ ਸਰਕਾਰ ਨੇ ਦਿੱਤੀ ਮੁਕੱਦਮਾ ਚਲਾਉਣ ਦੀ ਇਜਾਜ਼ਤ

 ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ਼ ਮਾਨ ਸਰਕਾਰ ਨੇ ਦਿੱਤੀ ਮੁਕੱਦਮਾ ਚਲਾਉਣ ਦੀ ਇਜਾਜ਼ਤ

‘ਆਪ’ ਸਰਕਾਰ ਨੇ ਵਿਜੀਲੈਂਸ ਬਿਓਰੋ ਨੂੰ ਪੰਜਾਬ ਦੇ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਫਸੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ਼ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਵਿਜੀਲੈਂਸ ਨੇ ਸਰਕਾਰ ਤੋਂ ਇਹ ਮੰਗ ਕੀਤੀ ਸੀ। ਵਿਜੀਲੈਂਸ ਨੇ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਨਾਮਜ਼ਦ ਆਸ਼ੂ ਨੂੰ 22 ਅਗਸਤ ਨੂੰ ਸੈਲੂਨ ਵਿੱਚੋਂ ਗ੍ਰਿਫ਼ਤਾਰ ਕੀਤਾ ਸੀ 22 ਅਗਸਤ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਆਸ਼ੂ ਇਸ ਮਾਮਲੇ ਵਿੱਚ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਹੈ।

Former Punjab minister Bharat Bhushan Ashu sent to police custody till Aug  27

ਵਿਜੀਲੈਂਸ ਬਿਊਰੋ ਨੇ 14 ਨਵੰਬਰ ਨੂੰ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ, ਠੇਕੇਦਾਰ ਤੇਲੂ ਰਾਮ ਅਤੇ ਕਮਿਸ਼ਨ ਏਜੰਟ ਕ੍ਰਿਸ਼ਨ ਲਾਲ ਧੋਤੀਵਾਲਾ ਖਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ। ਲੁਧਿਆਣਾ ਰੇਂਜ ਦੇ ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਉਹਨਾਂ ਨੇ ਸਾਬਕਾ ਮੰਤਰੀ ਆਸ਼ੂ ਖਿਲਾਫ਼ ਮੁਕੱਦਮਾ ਚਲਾਉਣ ਲਈ ਮੁਕੱਦਮੇ ਦੀ ਮਨਜ਼ੂਰੀ ਲਈ ਸਰਕਾਰ ਨੂੰ ਅਰਜ਼ੀ ਦਿੱਤੀ ਸੀ ਜੋ ਉਹਨਾਂ ਨੂੰ ਮਿਲੀ।

ਵਿਜੀਲੈਂਸ ਬਿਊਰੋ ਵੱਲੋਂ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਤਿੰਨ ਠੇਕੇਦਾਰ ਅਤੇ ਕਮਿਸ਼ਨ ਏਜੰਟ ਹਨ ਅਤੇ ਉਨ੍ਹਾਂ ਨੂੰ ਮੁਕੱਦਮੇ ਦੀ ਮਨਜ਼ੂਰੀ ਦੀ ਲੋੜ ਨਹੀਂ ਹੈ। ਐਸਐਸਪੀ ਸੰਧੂ ਨੇ ਦੱਸਿਆ ਕਿ ਬਰਖਾਸਤ ਡਿਪਟੀ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਆਰਕੇ ਸਿੰਗਲਾ ਨੂੰ ਹਾਲੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਸਿੰਗਲਾ ਨੂੰ ਪਹਿਲਾਂ ਹੀ ਬਰਖਾਸਤ ਕੀਤਾ ਜਾ ਚੁੱਕਾ ਹੈ।

Leave a Reply

Your email address will not be published. Required fields are marked *