ਸਾਬਕਾ ਮੰਤਰੀ ਰਾਣਾ ਸੋਢੀ ਦੇ ਵਾਰੰਟ ਜਾਰੀ, 21 ਅਕਤੂਬਰ ਤੱਕ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ

 ਸਾਬਕਾ ਮੰਤਰੀ ਰਾਣਾ ਸੋਢੀ ਦੇ ਵਾਰੰਟ ਜਾਰੀ, 21 ਅਕਤੂਬਰ ਤੱਕ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ

ਪੰਜਾਬ ਦੇ ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਰਾਣਾ ਸੋਢੀ ਤੇ ਰਾਜਸਥਾਨ ਦੇ ਧੌਲਪੁਰ ਜ਼ਿਲ੍ਹੇ ਦੀ ਬਾਰੀ ਐਮਜੀਐਮ ਅਦਾਲਤ ਨੇ ਲੋਕ ਸਭਾ ਚੋਣਾਂ ਲਈ ਟਿਕਟ ਦਿਵਾਉਣ ਦੇ ਨਾਂ ਤੇ ਇੱਕ ਔਰਤ ਤੋਂ 40 ਲੱਖ ਰੁਪਏ ਲੈਣ ਦਾ ਇਲਜ਼ਾਮ ਲਾਇਆ ਹੈ। ਸੋਢੀ ਨੂੰ 21 ਅਕਤੂਬਰ ਤੱਕ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।

MC 24 - Be Awake Be Aware

ਜਾਣਕਾਰੀ ਮੁਤਾਬਕ ਜੁਲਾਈ 2019 ਵਿੱਚ ਮਮਤਾ ਅਜ਼ਰ ਪਤਨੀ ਮੁਕੇਸ਼ ਅਜ਼ਰ, ਵਾਸੀ ਹਵੇਲੀ ਪੱਡਾ ਨੇ ਅਦਾਲਤ ਵਿੱਚ ਇੱਕ ਇਸਤਗਾਸਾ ਪੇਸ਼ ਕਰਦਿਆਂ ਇਲਜ਼ਾਮ ਲਾਇਆ ਸੀ ਕਿ ਬਾਂਕੇਲਾਲ ਪੁੱਤਰ ਕਿਸ਼ਨਲਾਲ, ਵਾਸੀ ਬਰੋਲੀਪੁਰਾ, ਬਾਰੀ, ਫਿਰੋਜ਼ਪੁਰ, ਪੰਜਾਬ ਦੇ ਰਹਿਣ ਵਾਲੇ ਉਸ ਦੇ ਭਰਾ ਹਰੀਚਰਨ ਜਾਟਵ ਤੇ ਪੰਜਾਬ ਦੇ ਤਤਕਾਲੀ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਪੁੱਤਰ ਨਰਜੀਤ ਸਿੰਘ ਸੋਢੀ ਨੇ ਉਸ ਨੂੰ ਧੌਲਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ਦਿਵਾਉਣ ਦਾ ਦਾਅਵਾ ਕਰਦਿਆਂ ਬਦਲੇ ਵਿੱਚ 40 ਲੱਖ ਰੁਪਏ ਦੀ ਮੰਗ ਕੀਤੀ ਸੀ।

ਉਨ੍ਹਾਂ ਨੇ ਇਨ੍ਹਾਂ ਲੋਕਾਂ ਨੂੰ ਟਿਕਟ ਲਈ 40 ਲੱਖ ਰੁਪਏ ਦਿੱਤੇ ਪਰ ਉਸ ਤੋਂ ਬਾਅਦ ਨਾ ਤਾਂ ਟਿਕਟ ਮਿਲੀ ਤੇ ਨਾ ਹੀ ਇਨ੍ਹਾਂ ਲੋਕਾਂ ਨੇ ਪੈਸੇ ਵਾਪਸ ਕੀਤੇ। ਇਸ ਬਾਰੇ ਰਾਣਾ ਗੁਰਮੀਤ ਸੋਢੀ ਦੇ ਪੁੱਤਰ ਹੀਰਾ ਸੋਢੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਸੱਚਾਈ ਨਹੀਂ। ਹੁਣ ਜੇਕਰ ਕੋਈ ਉਨ੍ਹਾਂ ਦੇ ਪਿਤਾ ਦੇ ਨਾਮ ‘ਤੇ ਪੈਸੇ ਦਾ ਗਬਨ ਕਰਦਾ ਹੈ ਤਾਂ ਇਸ ਵਿੱਚ ਉਨ੍ਹਾਂ ਦਾ ਕੀ ਕਸੂਰ? ਹੀਰਾ ਸੋਢੀ ਨੇ ਕਿਹਾ ਕਿ ਉਹ ਕਾਨੂੰਨ ਵਿੱਚ ਵਿਸ਼ਵਾਸ ਰੱਖਦੇ ਹਨ।

Leave a Reply

Your email address will not be published.