ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ 19 ਅਕਤੂਬਰ ਤੱਕ ਭੇਜਿਆ ਪੁਲਿਸ ਰਿਮਾਂਡ ’ਤੇ

 ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ 19 ਅਕਤੂਬਰ ਤੱਕ ਭੇਜਿਆ ਪੁਲਿਸ ਰਿਮਾਂਡ ’ਤੇ

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਜਿਸ ਤੋਂ ਬਾਅਦ ਅਦਾਲਤ ਨੇ ਅਰੋੜਾ ਨੂੰ 19 ਅਕਤੂਬਰ ਤੱਕ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਬਚਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰਨ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

Image

ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਬਿਊਰੋ ਨੇ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਸੀ। ਅਰੋੜਾ ਖ਼ਿਲਾਫ਼ ਭ੍ਰਿਸ਼ਟਾਚਾਰ ਨੂੰ ਲੈ ਕੇ ਜਾਂਚ ਚੱਲ ਰਹੀ ਸੀ। ਸੁੰਦਰ ਸ਼ਾਮ ਅਰੋੜਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਮੰਤਰੀ ਸਨ। ਛੇ ਮਹੀਨਿਆਂ ਵਿੱਚ ਤੀਜੇ ਸਾਬਕਾ ਕਾਂਗਰਸੀ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਕੈਪਟਨ ਸਰਕਾਰ ਵਿੱਚ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਨੇ ਅਰੋੜਾ ਨੂੰ ਨੋਟਿਸ ਦਿੱਤਾ ਸੀ। ਨੋਟਿਸ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਬੁੱਧਵਾਰ ਨੂੰ ਵਿਜੀਲੈਂਸ ਦਫ਼ਤਰ ਪਹੁੰਚੇ ਅਤੇ ਉਹਨਾਂ ਤੋਂ ਕਰੀਬ 2 ਘੰਟੇ ਪੁੱਛਗਿੱਛ ਕੀਤੀ ਗਈ। ਸਹਿਯੋਗ ਵਿਜੀਲੈਂਸ ਦਫ਼ਤਰ ਤੋਂ ਬਾਹਰ ਆ ਕੇ ਅਰੋੜਾ ਨੇ ਮੀਡੀਆ ਨੂੰ ਦੱਸਿਆ ਕਿ ਉਸ ਦੀ ਜਾਇਦਾਦ ਬਾਰੇ ਪੁੱਛਗਿੱਛ ਕੀਤੀ ਗਈ ਸੀ।

Leave a Reply

Your email address will not be published.