ਬੀਤੇ ਕੁੱਝ ਸਮੇਂ ਤੋਂ ਬਿਮਾਰ ਚਲ ਰਹੇ ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ। ਉਹਨਾਂ ਦੇ ਪੁੱਤਰ ਅਭਿਜੀਤ ਮੁਖਰਜੀ ਨੇ ਇਹ ਜਾਣਕਾਰੀ ਅਪਣੇ ਟਵਿੱਟਰ ਅਕਾਉਂਟ ਤੇ ਸਾਂਝੀ ਕੀਤੀ ਹੈ। ਉਹਨਾਂ ਲਿਖਿਆ ਕਿ “ਮੈਂ ਦਿਲੋਂ ਜਾਣਕਾਰੀ ਦੇ ਰਿਹਾ ਹਾਂ ਕਿ ਮੇਰੇ ਪਿਤਾ ਸ਼੍ਰੀ ਪ੍ਰਣਬ ਮੁਖਰਜੀ ਆਰਆਰ ਹਸਪਤਾਲ ਵਿਖੇ ਡਾਕਟਰਾਂ ਅਤੇ ਲੋਕਾਂ ਦੀਆਂ ਅਰਦਾਸਾਂ ਦੇ ਬਾਵਜੂਦ ਵੀ ਅਕਾਲ ਚਲਾਣਾ ਕਰ ਗਏ ਹਨ।”
