ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਉਹ ਜਲਦੀ ਹੀ ਭਾਜਪਾ ਵਿਚ ਸ਼ਾਮਿਲ ਹੋਣ ਜਾ ਰਹੇ ਹਨ। ਇਹ ਵੀ ਖ਼ਬਰ ਹੈ ਕਿ ਮਨਪ੍ਰੀਤ ਸਿੰਘ ਬਾਦਲ ਦਿੱਲੀ ਵਿਚ ਭਾਜਪਾ ਦਾ ਪੱਲਾ ਫ਼ੜਨਗੇ। ਮਨਪ੍ਰੀਤ ਬਾਦਲ ਨੇ ਰਾਹੁਲ ਗਾਂਧੀ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ।