ਸਾਬਕਾ ਸਪੀਕਰ ਰਾਣਾ ਕੇਪੀ ਦੀਆਂ ਵਧੀਆਂ ਮੁਸ਼ਕਿਲਾਂ, ਮੰਤਰੀ ਬੈਂਸ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ‘ਚ ਜਾਂਚ ਦੇ ਹੁਕਮ

 ਸਾਬਕਾ ਸਪੀਕਰ ਰਾਣਾ ਕੇਪੀ ਦੀਆਂ ਵਧੀਆਂ ਮੁਸ਼ਕਿਲਾਂ, ਮੰਤਰੀ ਬੈਂਸ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ‘ਚ ਜਾਂਚ ਦੇ ਹੁਕਮ

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਾਅਵਾ ਕੀਤਾ ਕਿ ਰੋਪੜ ਤੇ ਆਨੰਦਪੁਰ ਸਾਹਿਬ ਇਲਾਕੇ ਵਿੱਚ ਹੋਈ ਗ਼ੈਰ ਮਾਈਨਿੰਗ ਵਿੱਚ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਤੇ ਉਸ ਦੇ ਨਜ਼ਦੀਕੀਆਂ ਦਾ ਹੱਥ ਸੀ। ਰਾਣਾ ਕੇਪੀ ਸਿੰਘ ਦੇ ਰਿਸ਼ਤੇਦਾਰਾਂ ਵੱਲੋਂ ਕਾਂਗਰਸ ਸਰਕਾਰ ਦੌਰਾਨ ਕਈ ਕਰੱਸ਼ਰ ਚਲਾਏ ਜਾਂਦੇ ਸਨ ਜੋ ਕਿ ਸਵਾਲਾਂ ਦੇ ਘੇਰੇ ਵਿੱਚ ਸਨ।

Image

ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਜੀਲੈਂਸ ਬਿਊਰੋ ਨੂੰ ਆਪਣੇ ਅਹੁਦੇ ਦੀ ਦੁਰਵਰੋਂ ਕਰਕੇ ਗੈਰ-ਕਾਨੂੰਨੀ ਮਾਈਨਿੰਗ ਵਿੱਚ ਤਤਕਾਲੀ ਵਿਧਾਨ ਸਭਾ ਸਪੀਕਰ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਕੇਪੀ ਸਿੰਘ ਦੀ ਕਥਿਤ ਸ਼ਮੂਲੀਅਤ ਦੀ ਜਾਂਚ ਕਰਨ ਦਾ ਹੁਕਮ ਦਿੱਤਾ ਹੈ। ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਇੱਕ ਕਮੇਟੀ ਸਮਾਂਬੱਧ ਤਰੀਕੇ ਨਾਲ ਸਮਾਂਤਰ ਜਾਂਚ ਕਰੇਗੀ।

ਉਹਨਾਂ ਦਾਅਵਾ ਕੀਤਾ ਕਿ ਸੀਬੀਆਈ ਨੇ ਪਿਛਲੇ ਸਾਲ ਜੁਲਾਈ ਵਿੱਚ ਸੂਬੇ ਦੇ ਮੁੱਖ ਸਕੱਤਰ ਨੂੰ ਸਾਬਕਾ ਸਪੀਕਰ ਦੀ ਭੂਮਿਕਾ ਦੀ ਜਾਂਚ ਕਰਨ ਲਈ ਕਿਹਾ ਸੀ, ਪਰ ਉਹਨਾਂ ਦੀ ਪਾਰਟੀ ਸੱਤਾ ਵਿੱਚ ਹੋਣ ਕਾਰਨ ਮਾਮਲੇ ਨੂੰ ਦਬਾ ਦਿੱਤਾ ਗਿਆ ਸੀ। ਵੀਬੀ ਨੂੰ ਲਿਖੇ ਇੱਕ ਪੱਤਰ ਵਿੱਚ, ਮੰਤਰੀ ਨੇ ਕਿਹਾ ਕਿ, ਮੁਢਲੀ ਜਾਂਚ ਤੋਂ ਪਤਾ ਚੱਲਿਆ ਕਿ ਕੇਪੀ ਦੇ ਸਹਾਇਕਾਂ ਦੁਆਰਾ ਰੋਪੜ ਅਤੇ ਆਨੰਦਪੁਰ ਸਾਹਿਬ ਵਿੱਚ ਕਰੱਸ਼ਰ ਮਾਲਕਾਂ ਤੋਂ ਲੱਖਾਂ ਰੁਪਏ ਦੀ ਮਹੀਨਾਵਾਰ ਅਦਾਇਗੀ ਪ੍ਰੋਟੈਕਸ਼ਨ ਮਨੀ ਵਜੋਂ ਇਕੱਠੀ ਕੀਤੀ ਗਈ ਸੀ।

ਅਧਿਕਾਰੀਆਂ ਨੇ ਆਪਣੇ ਬਿਆਨ ਵਿੱਚ ਉਹਨਾਂ ਦਾ ਨਾਂ ਲਿਆ ਹੈ। ਦੱਸ ਦਈਏ ਕਿ ਸਾਲ ਜੁਲਾਈ ਵਿੱਚ ਸੀਬੀਆਈ ਵੱਲੋਂ ਗ਼ੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਜਾਂਚ ਦੀ ਮੰਗ ਕੀਤੀ ਗਈ ਸੀ। ਮੰਤਰੀ ਬੈਂਸ ਨੇ ਕਿਹਾ ਕਿ ਸੀਬੀਆਈ ਵੱਲੋਂ ਪਿਛਲੇ ਸਾਲ ਚੀਫ ਸੈਕਟਰੀ ਨੂੰ ਗ਼ੈਰ ਕਾਨੂੰਨੀ ਮਾਈਨਿੰਗ ਵਿੱਚ ਰਾਣਾ ਕੇਪੀ ਸਿੰਘ ਦੀ ਸ਼ਮੂਲੀਅਤ ਹੋਣ ਬਾਰੇ ਪੱਤਰ ਭੇਜਿਆ ਸੀ ਪਰ ਜਾਂਚ ਹੋਣ ਦੀ ਬਜਾਏ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ।

 

Leave a Reply

Your email address will not be published.