ਸਾਬਕਾ ਸਰਕਾਰਾਂ ਨੇ ਕੁਝ ਨਹੀਂ ਕੀਤਾ, ਪਰ ਸਾਡੀ ਸਰਕਾਰ ਰਾਹੀਂ ਖਿਡਾਰੀਆਂ ਨੂੰ ਮਿਲੇਗਾ ਪਲੇਟਫਾਰਮ: ਸੀਐਮ ਮਾਨ

 ਸਾਬਕਾ ਸਰਕਾਰਾਂ ਨੇ ਕੁਝ ਨਹੀਂ ਕੀਤਾ, ਪਰ ਸਾਡੀ ਸਰਕਾਰ ਰਾਹੀਂ ਖਿਡਾਰੀਆਂ ਨੂੰ ਮਿਲੇਗਾ ਪਲੇਟਫਾਰਮ: ਸੀਐਮ ਮਾਨ

ਪੰਜਾਬ ਸਰਕਾਰ ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਨ ਲਈ ਖੇਡ ਮੇਲੇ ਦੀ ਸ਼ੁਰੂਆਤ ਕੀਤੀ ਹੈ। ਇਹਨਾਂ ਖੇਡਾਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਨਾਮ ਦਿੱਤਾ ਗਿਆ ਹੈ। ਇਸ ਦੌਰਾਨ ਅੱਜ ਜਲੰਧਰ ਵਾਸੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਨਵਾਂ ਅੰਦਾਜ਼ ਦੇਖਣ ਨੂੰ ਮਿਲਿਆ। ਸੀਐਮ ਮਾਨ ਨੇ ਖ਼ੁਦ ਮੈਦਾਨ ਵਿੱਚ ਉਤਰ ਕੇ ਖਿਡਾਰੀਆਂ ਨਾਲ ਵਾਲੀਬਾਲ ਦੀ ਖੇਡ ਖੇਡੀ।

ਸ਼ਹਿਰ ਵਿੱਚ ਪੰਜਾਬ ਖੇਡ ਮੇਲੇ ਦੇ ਉਦਘਾਟਨ ਦੌਰਾਨ ਸੀਐੱਮ ਮਾਨ ਨੇ ਕਿਹਾ ਕਿ, “ਸਾਨੂੰ ਖੁਸ਼ੀ ਹੈ ਕਿ ਕਾਫੀ ਲੰਬੇ ਸਮੇਂ ਬਾਅਦ ਪੰਜਾਬ ਨੂੰ ਅਸੀਂ ਹੱਸਦਾ ਅਤੇ ਖੇਡਦਾ ਦੇਖ ਰਹੇ ਹਾਂ ਤੇ ਪੰਜਾਬ ਦੇ ਖਿਡਾਰੀਆਂ ਨੂੰ ਇੱਕ ਬੁਨਿਆਦੀ ਢਾਂਚੇ ਦੀ ਜ਼ਰੂਰਤ ਹੈ। ” ਸੀਐੱਮ ਮਾਨ ਨੇ ਕਿਹਾ ਕਿ, “ਇਹ ਖੇਡਾਂ ਅਗਲੇ 2 ਮਹੀਨਿਆਂ ਤੱਕ ਚੱਲਣ ਗਈਆਂ, ਜਿਸ ਵਿੱਚ 14 ਤੋਂ 50 ਸਾਲ ਤੱਕ ਦੇ ਸਾਰੇ ਖਿਡਾਰੀ ਭਾਗ ਲੈ ਸਕਦੇ ਹਨ।”

ਮਾਨ ਨੇ ਕਿਹਾ ਕਿ ਪੰਜਾਬ ‘ਚ ਬਣੀ ਖੇਡ ਸਮੱਗਰੀ ਦੇਸ਼ ਦੇ ਹਰ ਕੋਨੇ ਵਿੱਚ ਜਾਂਦੀ ਹੈ, ਜਿਨ੍ਹਾਂ ਨੂੰ ਕਾਫੀ ਖਿਡਾਰੀ ਇਸਤੇਮਾਲ ਕਰਦੇ ਹਨ। ਪਰ ਸਾਡੇ ਪੰਜਾਬ ਦੇ ਖਿਡਾਰੀਆਂ ਨੂੰ ਇਨ੍ਹਾਂ ਚੀਜ਼ਾਂ ਦਾ ਇਸਤੇਮਾਲ ਕਰਨ ਦਾ ਮੌਕਾ ਨਹੀਂ ਮਿਲਦਾ। ਉਨ੍ਹਾਂ ਦਾ ਕਹਿਣਾ ਸੀ ਕਿ ਸਾਬਕਾ ਸਰਕਾਰਾਂ ਨੇ ਆਪਣੇ ਖਿਡਾਰੀਆਂ ਲਈ ਕੁਝ ਕੀਤਾ ਹੀ ਨਹੀਂ, ਪਰ ਸਾਡੀ ਸਰਕਾਰ ’ਚ ਖਿਡਾਰੀਆਂ ਨੂੰ ਇੱਕ ਪਲੇਟਫਾਰਮ ਮਿਲੇਗਾ, ਜਿਸ ਨਾਲ ਉਹ ਵੱਡੇ ਪੱਧਰ ‘ਤੇ ਮੁਕਾਬਲੇ ‘ਚ ਹਿੱਸਾ ਲੈ ਸਕਦੇ ਹਨ।

ਜ਼ਿਕਰਯੋਗ ਹੈ ਕਿ ਸੀਐੱਮ ਮਾਨ ਵੱਲੋਂ ਅੱਜ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਸੀਐੱਮ ਮਾਨ ਨਾਲ ਕੈਬਨਿਟ ਮੰਤਰੀ ਮੀਤ ਹੇਅਰ ‘ਤੇ ਸਿਹਤ ਮੰਤਰੀ ਜੌੜਾਮਾਜਰਾ ਵੀ ਮੌਜੂਦ ਸੀ। ਇਸ ਮੌਕੇ ਪੰਜਾਬ ਦੇ ਬਹੁਤ ਸਾਰੇ ਗਾਇਕ ਵੀ ਮੌਜੂਦ ਸਨ।

Leave a Reply

Your email address will not be published.