ਸਾਬਕਾ ਸੀਐਮ ਪ੍ਰਕਾਸ਼ ਬਾਦਲ ਦੇ ਕਰੀਬੀ ਦੇ ਦਫ਼ਤਰ ’ਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ! 8 ਥਾਵਾਂ ’ਤੇ ਕੀਤੀ ਗਈ ਰੇਡ

 ਸਾਬਕਾ ਸੀਐਮ ਪ੍ਰਕਾਸ਼ ਬਾਦਲ ਦੇ ਕਰੀਬੀ ਦੇ ਦਫ਼ਤਰ ’ਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ! 8 ਥਾਵਾਂ ’ਤੇ ਕੀਤੀ ਗਈ ਰੇਡ

ਆਮਦਨ ਕਰ ਵਿਭਾਗ ਦੀ ਟੀਮ ਨੇ ਬੁੱਧਵਾਰ ਸਵੇਰੇ ਗੁਰਮੈਲ ਮੈਡੀਕਲ ਦਫ਼ਤਰ ਦੇ ਨਾਲ-ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਪੈਰਾਮਿਲਟਰੀ ਫੋਰਸ ਨਾਲ ਛਾਪੇਮਾਰੀ ਕੀਤੀ। ਆਮਦਨ ਕਰ ਵਿਭਾਗ ਦੀ ਛਾਪੇਮਾਰੀ ਨਾਲ ਪੂਰੇ ਸ਼ਹਿਰ ਵਿੱਚ ਹਲਚਲ ਮਚੀ ਹੋਈ ਹੈ। ਫਿਲਹਾਲ ਇਸ ਮਾਮਲੇ ਸੰਬੰਧੀ ਹੋਰ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਇਹ ਕੰਪਨੀ ਲੁਧਿਆਣਾ ਦੀ ਸਭ ਤੋਂ ਵੱਡੀ ਮੈਡੀਕਲ ਕੰਪਨੀ ਮੰਨੀ ਜਾਂਦੀ ਹੈ। ਸੂਤਰਾਂ ਦੇ ਅਨੁਸਾਰ ਵਿਭਾਗ ਨੇ ਕੁੱਲ 8 ਥਾਵਾਂ ’ਤੇ ਇਕੱਠੇ ਛਾਪੇਮਾਰੀ ਕੀਤੀ ਹੈ। ਇਸ ਦੇ ਨਾਲ ਹੀ ਇਹ ਵੀ ਸੁਣਨ ਵਿੱਚ ਆਇਆ ਹੈ ਕਿ ਤਕਰੀਬਨ ਆਮਦਨ ਕਰ ਵਿਭਾਗ ਦੀਆਂ 16 ਟੀਮਾਂ ਇਸ ਕਾਰਵਾਈ ਵਿੱਚ ਸ਼ਾਮਿਲ ਹਨ। ਟੀਮ ਵੱਲੋਂ ਪੂਰੀ ਬਿਲਡਿੰਗ ਨੂੰ ਸੀਲ ਕਰ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ ਗੁਰਮੈਲ ਦਾ ਪਰਿਵਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਾਫ਼ੀ ਕਰੀਬੀ ਮੰਨਿਆ ਜਾ ਰਿਹਾ ਹੈ। ਛਾਪੇਮਾਰੀ ਨਾਲ ਬਾਕੀ ਦੇ ਮੈਡੀਕਲ ਕਾਰੋਬਾਰੀਆਂ ਵਿੱਚ ਵੀ ਦਹਿਸ਼ਤ ਦਾ ਮਾਹੌਲ ਹੈ, ਜਿਸ ਕਾਰਨ ਉਨ੍ਹਾਂ ਨੇ ਆਪਣੀਆਂ ਦੁਕਾਨਾਂ ਤੱਕ ਵੀ ਨਹੀਂ ਖੋਲੀਆਂ। ਦੱਸ ਦਈਏ ਕਿ ਪਿਛਲੇ ਦਿਨੀਂ ਕਾਂਗਰਸੀ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਵਿਜੀਲੈਂਸ ਬਿਊਰੋ ਵੱਲੋਂ ਛਾਪੇਮਾਰੀ ਕੀਤੀ ਗਈ ਹੈ।

ਪੰਜਾਬ ਦੇ ਸਾਬਕਾ ਭਾਰਤ ਭੂਸ਼ਣ ਆਸ਼ੂ ਨੂੰ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਵਿੱਚ ਵਿਜੀਲੈਂਸ ਬਿਊਰੋ ਗ੍ਰਿਫ਼ਤਾਰ ਕੀਤਾ ਹੈ। ਉਹਨਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਭੜਕੇ ਕਾਂਗਰਸੀ ਵਰਕਰਾਂ ਨੇ ਅੱਧੀ ਰਾਤ ਲੁਧਿਆਣਾ ਸਥਿਤ ਵਿਜੀਲੈਂਸ ਬਿਊਰੋ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਹੈ। ਪਰ ਥੋੜੇ ਸਮੇਂ ਬਾਅਦ ਹੀ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਇਹ ਧਰਨਾ ਚੁਕਵਾ ਦਿੱਤਾ।

ਰਾਜਾ ਵੜਿੰਗ ਨੇ ਕਿਹਾ ਕਿ, ਕਾਂਗਰਸੀ ਆਗੂਆਂ ਨਾਲ ਭਗਵੰਤ ਮਾਨ ਸਰਕਾਰ ਦੀ ਇਹ ਧੱਕੇਸ਼ਾਹੀ ਦਾ ਕਾਂਗਰਸ ਡਟ ਕੇ ਮੁਕਾਬਲਾ ਕਰੇਗੀ। ਦੱਸ ਦਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਸ਼ਾਮ ਭਾਰਤ ਭੂਸ਼ਣ ਆਸ਼ੂ ਨੂੰ ਅਨਾਜ ਦੀ ਢੋਆ-ਢੁਆਈ ਦਾ ਠੇਕਾ ਦੇਣ ਵਿੱਚ ਕਥਿਤ ਬੇਨਿਯਮੀਆਂ ਦੇ ਇਲਜ਼ਾਮਾਂ ਹੇਠ ਗ੍ਰਿਫ਼ਤਾਰ ਕੀਤਾ ਹੈ।

Leave a Reply

Your email address will not be published.