News

ਸਾਬਕਾ DGP ਸੈਣੀ ‘ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਮੋਹਾਲੀ ਅਦਾਲਤ ਨੇ ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ ਕੀਤੀ ਰੱਦ

ਸਾਬਕਾ ਡੀ.ਜੀਪੀ. ਸੁਮੇਧ ਸਿੰਘ ਸੈਣੀ ਤੇ ਹੁਣ ਗ੍ਰਿਫਤਾਰੀ ਦੀ ਤਲਵਾਰ ਪੂਰੀ ਤਰ੍ਰਾਂ ਨਾਲ ਲਟਕ ਗਈ ਹੈ। ਅਦਾਲਤ ਨੇ ਸੁਮੇਧ ਸਿੰਘ ਸੈਣੀ ਦੀ ਅਗਾਊਂ ਜ਼ਮਾਨਤ ਰੱਦ ਕਰ ਦਿੱਤੀ ਹੈ, 29 ਸਾਲ ਪੁਰਾਣੇ ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿੱਚ ਮੁਹਾਲੀ ਦੇ ਮਟੌਰ ਥਾਣੇ ‘ਚ 6 ਮਈ 2020 ਨੂੰ ਸੁਮੇਧ ਸੈਣੀ ਖਿਲਾਫ FIR ਦਰਜ ਕੀਤੀ ਗਈ ਸੀ, ਜਿਸ ਤੋਂ ਬਾਅਦ ਸੈਣੀ ਖਿਲਾਫ ਐੱਸ.ਆਈ.ਟੀ. ਬਣਾਈ ਗਈ, ਸੈਣੀ ਖਿਲਾਫ ਪਹਿਲਾਂ ਅਗਵਾ, ਸਬੂਤ ਮਿਟਾਉਣ ਤੇ ਹੋਰ ਧਾਰਾਵਾਂ ਲੱਗੀਆਂ ਸਨ ਪਰ ਬਾਅਦ ‘ਚ ਕਤਲ ਦੀ ਧਾਰਾ ਜੋੜ ਦਿੱਤੀ ਗਈ।

ਉਧਰ ਅਦਾਲਤੀ ਹੁਕਮਾਂ ਤੋਂ ਬਾਅਦ ਹੁਣ ਬਲਵੰਤ ਸਿੰਘ ਮੁਲਤਾਨੀ ਦੇ ਵਕੀਲ ਪ੍ਰਦੀਪ ਵਿਰਕ ਨੇ ਸੁਮੇਧ ਸੈਣੀ ਦੀ ਗ੍ਰਿਫਤਾਰੀ ਦੀ ਆਸ ਜਤਾਈ ਹੈ। ਉੱਧਰ ਅਦਾਲਤ ਵੱਲੋਂ ਸੁਣਾਏ ਫੈਸਲੇ ਤੇ ਸਰਕਾਰੀ ਵਕੀਲ ਸਰਤੇਜ ਨਰੂਲਾ ਨੇ ਸੰਤੁਸ਼ਟੀ ਜਤਾਈ ਹੈ, ਉਨ੍ਹਾਂ ਕਿਹਾ ਅਦਾਲਤ ਨੇ ਕੁੱਝ ਦਿਨ ਪਹਿਲਾਂ ਸੁਮੇਧ ਸੈਣੀ ਨੂੰ ਜਮਾਨਤ ਦੇਣ ਸਮੇਂ ਫੈਸਲਾ ਰਾਖਵਾਂ ਰੱਖ ਲਿਆ ਸੀ, ਪਰ ਅੱਜ ਅਦਾਲਤ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਖਾਰਿਜ ਕਰ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਹੁਣ ਸੁਮੇਧ ਸੈਣੀ ਕੋਲ ਹਾਈਕੋਰਟ ਵਿੱਚ ਪਟੀਸ਼ਨ ਕਰਨ ਦਾ ਪੂਰਾ ਹੱਕ ਹੈ, ਪਰ ਉਹ ਕੋਸ਼ਿਸ਼ ਕਰਨਗੇ ਕਿ ਇਸ ਦੌਰਾਨ ਸੈਣੀ ਨੂੰ ਗ੍ਰਿਫਤਾਰ ਕਰ ਲਿਆ ਜਾਵੇ। ਦੱਸ ਦਈਏ ਕਿ ਬਲਵੰਤ ਸਿੰਘ ਮੁਲਤਾਨੀ ਮਾਮਲਾ 1991 ਯਾਨੀ 29 ਸਾਲ ਪੁਰਾਣਾ ਹੈ।

ਬਲਵੰਤ ਸਿੰਘ ਮੁਲਤਾਨੀ ਤਤਕਾਲੀ ਆਈਏਐੱਸ ਅਧਿਕਾਰੀ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਸਨ, ਇਲਜ਼ਾਮ ਹੈ ਉਸ ਸਮੇਂ ਚੰਡੀਗੜ੍ਹ ਦੇ ਤਤਕਾਲੀ ਐੱਸਐੱਸਪੀ. ਸੁਮੇਧ ਸੈਣੀ ਨੇ, ਮੁਲਤਾਨੀ ਨੁੰ ਪਹਿਲਾਂ ਘਰੋਂ ਚੁਕਵਾਇਆ, ਅਤੇ ਫਿਰ 7 ਦਿਨਾਂ ਤੱਕ ਟਾਰਚਰ ਕਰਨ ਤੋਂ ਬਾਅਦ ਉਸ ਨੂੰ ਫਰਾਰ ਘੋਸ਼ਿਤ ਕਰਕੇ ਉਸ ਖਿਲਾਫ਼ ਇੱਕ ਹੋਰ ਐਫ਼ਆਈਆਰ ਦਰਜ ਕੀਤੀ ਗਈ, ਪਰਿਵਾਰ ਦਾ ਕਹਿਣਾ ਸੀ ਕਿ ਬਲਵੰਤ ਦੀ ਪੁਲਿਸ ਤਸ਼ੱਦਦ ਦੌਰਾਨ ਮੌਤ ਹੋਈ ਹੈ, ਜਿਸ ਤੋਂ ਬਾਅਦ ਹੁਣ 29 ਸਾਲਾਂ ਬਾਅਦ ਸੁਮੇਧ ਸੈਣੀ ਖਿਲਾਫ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

Click to comment

Leave a Reply

Your email address will not be published. Required fields are marked *

Most Popular

To Top