ਸਾਰੀਆਂ ਪਾਰਟੀਆਂ ਮਿਲ ਕੇ ‘ਆਪ’ ਨੂੰ ਸੱਤਾ ਵਿੱਚ ਆਉਣ ਤੋਂ ਰੋਕਣਾ ਚਾਹੁੰਦੇ ਹਨ: ਭਗਵੰਤ ਮਾਨ
By
Posted on

ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਨੇ ਆਪਣੇ ਵਿਰੋਧੀਆਂ ਤੇ ਹਮਲਾ ਬੋਲਿਆ ਹੈ। ਭਗਵੰਤ ਮਾਨ ਨੇ ਇਲਜ਼ਾਮ ਲਾਇਆ ਕਿ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਮਿਲ ਕੇ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਆਉਣ ਤੋਂ ਰੋਕਣਾ ਚਾਹੁੰਦੀਆਂ ਹਨ। ਉਹਨਾਂ ਕਿਹਾ ਕਿ ਸਾਰੀਆਂ ਵਿਰੋਧੀ ਪਾਰਟੀਆਂ ਦੀ ਸੱਤਾ ਦੀ ਭੁੱਖ ਉਹਨਾਂ ਦੇ ਨਾਲ ਜਾ ਰਹੀ ਹੈ।

ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਇਹ ਸਿਆਸੀ ਪਾਰਟੀਆਂ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣਗੀਆਂ। ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਤੇ ਲੋਕਾਂ ਨੂੰ ਮੂਰਖ ਬਣਾਉਣ ਦੇ ਇਲਜ਼ਾਮ ਲਾਏ ਹਨ।
ਆਪ ਸੰਸਦ ਮੈਂਬਰ ਨੇ ਕਿਹਾ, ਇਹਨਾਂ ਲੋਕਾਂ ਨੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਹੈ। ਇਹ ਲੋਕ ਝੂਠ ਬੋਲ ਕੇ ਕਿਸਾਨਾਂ-ਮਜ਼ਦੂਰਾਂ ਦੀਆਂ ਵੋਟਾਂ ਹਾਸਲ ਕਰਨਾ ਚਾਹੁੰਦੇ ਸਨ।
